ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਅੱਜ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਮੁੜ ਖੁੱਲ੍ਹਵਾਉਣ ਨੂੰ ਲੈ ਕੇ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਦੇ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਕਾਰੀਡੋਰ ਨੂੰ ਮੁੜ ਖੋਲ੍ਹਣ ਦੀ ਬੇਨਤੀ ਕੀਤੀ। ਇਸ ਮੁਲਾਕਾਤ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਮੰਗ ’ਤੇ ਹਾਂ-ਪੱਖੀ ਵਿਚਾਰ ਕਰਨ ਦਾ ਵਫ਼ਦ ਨੂੰ ਭਰੋਸਾ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਦਿੱਤੀ।
ਇਹ ਵੀ ਪੜ੍ਹੋ : ਸ਼ਰਾਬ ਦੇ ਨਸ਼ੇ ’ਚ ਚੂਰ ਪਿਤਾ ਵੱਲੋਂ ਬੱਚਿਆਂ ਤੇ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਫਿਰ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਦਾ ਵਫ਼ਦ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਚੁੱਕਾ ਹੈ। ਉਸੇ ਕੜੀ ’ਚ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ।
ਪ੍ਰਸ਼ਾਸਨਿਕ ਉਦਾਸੀਨਤਾ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ: ਮਹਿਬੂਬਾ
NEXT STORY