ਨੈਸ਼ਨਲ ਡੈਸਕ- ਪਾਕਿਸਤਾਨ ਨਾਲ ਲੱਗਦੇ ਸਰਹੱਦੀ ਸੂਬਿਆਂ 'ਚ ਵੀਰਵਾਰ ਸ਼ਾਮ ਮੌਕ ਡਰਿੱਲ ਹੋਵੇਗੀ। ਕੇਂਦਰ ਸਰਕਾਰ ਨੇ 4 ਸੂਬਿਆਂ- ਪੰਜਾਬ, ਜੰਮੂ ਕਸ਼ਮੀਰ, ਰਾਜਸਥਾਨ ਅਤੇ ਗੁਜਰਾਤ 'ਚ ਮੌਕ ਡਰਿੱਲ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ 4 ਸੂਬਿਆਂ ਦੀਆਂ ਸਰਹੱਦਾਂ ਪਾਕਿਸਤਾਨ ਨਾਲ ਲੱਗਦੀਆਂ ਹਨ। ਜੰਮੂ ਕਸ਼ਮੀਰ ਨਾਲ ਲੱਗਣ ਵਾਲੀ ਸਰਹੱਦ ਨੂੰ ਕੰਟਰੋਲ ਰੇਖਾ ਕਿਹਾ ਜਾਂਦਾ ਹੈ, ਜਦੋਂ ਕਿ ਪੰਜਾਬ, ਰਾਜਸਥਾਨ ਅਤੇ ਗੁਜਰਾਤ ਨਾਲ ਲੱਗਦੀਆਂ ਸਰਹੱਦਾਂ ਅੰਤਰਰਾਸ਼ਟਰੀ ਸਰਹੱਦ (ਆਈਬੀ) ਕਹਿਲਾਉਂਦੀਆਂ ਹਨ।
ਇਹ ਵੀ ਪੜ੍ਹੋ : ਆਪਰੇਸ਼ਨ ਸਿੰਦੂਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਛੇੜੀ ਨਵੀਂ ਮੁਹਿੰਮ ; ਘਰ-ਘਰ ਪਹੁੰਚਾਏਗੀ...
ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਹੋਏ ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਦਰਮਿਆਨੀ ਰਾਤ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਫ਼ੌਜ ਕਾਰਵਾਈ ਕੀਤੀ ਗਈ ਸੀ। ਆਪਰੇਸ਼ਨ ਸਿੰਦੂਰ ਦੇ ਅਧੀਨ ਭਾਰਤ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਸੀ, ਜਿਸ 'ਚ ਕਈ ਅੱਤਵਾਦੀ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਇੱਕ ਪਰਿਵਾਰ ਦੇ 4 ਮੈਂਬਰ ਝੁਲਸੇ
NEXT STORY