ਨੈਸ਼ਨਲ ਡੈਸਕ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਭਾਰਤ ਤੇ ਵਿਦੇਸ਼ਾਂ ਤੋਂ 10 ਮਿਲੀਅਨ ਤੋਂ ਵੱਧ ਸ਼ਰਧਾਲੂਆਂ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। 19 ਨਵੰਬਰ ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸ਼ਰਧਾਲੂਆਂ ਦੇ ਠਹਿਰਨ ਲਈ ਪਵਿੱਤਰ ਸ਼ਹਿਰ ਵਿੱਚ ਇੱਕ ਟੈਂਟ ਸਿਟੀ ਬਣਾਈ ਜਾ ਰਹੀ ਹੈ।
ਇਸ ਸਮਾਗਮ ਲਈ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ। ਮੁੱਖ ਮੰਤਰੀ ਮਾਨ ਰਾਸ਼ਟਰਪਤੀ ਮੁਰਮੂ ਨੂੰ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਪੰਜਾਬ ਸਰਕਾਰ ਨੇ ਇਸ ਇਤਿਹਾਸਕ ਸਮਾਗਮ ਲਈ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਹੈ। ਇਸ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਗਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵੰਦੇ ਭਾਰਤ ਦੇ ਬਾਹਰ ਦਾ ਸ਼ਰਮਨਾਕ ਨਜ਼ਾਰਾ ! ਅਰਬਾਂ ਰੁਪਏ ਖਰਚਣ ਦੇ ਬਾਵਜੂਦ ਰੇਲ ਪਟੜੀਆਂ 'ਤੇ ਲੱਗੇ ਕੂੜੇ ਦੇ ਢੇਰ
NEXT STORY