ਨੈਸ਼ਨਲ ਡੈਸਕ : ਹਰਿਆਣਾ ਦੇ ਸੀਨੀਅਰ IPS ਅਫਸਰ ਵਾਈ ਪੂਰਨ ਕੁਮਾਰ ਦੇ ਸੁਸਾਈਡ ਕੇਸ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਦੁਪਹਿਰ ਨੂੰ, ਡਾਕਟਰ, ਫੋਰੈਂਸਿਕ ਮਾਹਿਰ ਅਤੇ ਵੀਡੀਓਗ੍ਰਾਫੀ ਟੀਮ ਚੰਡੀਗੜ੍ਹ PGI ਦੀ ਮੋਰਚਰੀ ਵਿੱਚ ਪਹੁੰਚੀ, ਪਰ ਪਰਿਵਾਰ ਦਾ ਕੋਈ ਮੈਂਬਰ ਉੱਥੇ ਨਹੀਂ ਪਹੁੰਚਿਆ। ਪਰਿਵਾਰ ਨੇ IPS ਦੀ ਮ੍ਰਿਤਕ ਦੇਹ ਨੂੰ ਜ਼ਬਰਦਸਤੀ PGI ਸ਼ਿਫਟ ਕਰਨ ਦਾ ਵੀ ਦੋਸ਼ ਲਾਇਆ। ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੇ ਕਿਹਾ ਹੈ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਸਬੰਧੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੇ ਦੁੱਖ ਸਾਂਝਾ ਕੀਤਾ।
ਇਸ ਤੋਂ ਪਹਿਲਾਂ, ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੇ ਘਰ ਗਏ। ਕਾਂਗਰਸ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਵੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸੇ ਨੂੰ ਦੱਸੇ ਬਿਨਾਂ ਲਾਸ਼ ਕਿਉਂ ਚੁੱਕੀ। ਸ਼ੈਲਜਾ ਨੇ ਪੁੱਛਿਆ, "ਇਸ ਸਰਕਾਰ ਦਾ ਬਰਾਬਰ ਇਨਸਾਫ਼ ਕਿੱਥੇ ਗਿਆ ਹੈ?" ਇਸ ਤੋਂ ਪਹਿਲਾਂ, ਕੈਬਨਿਟ ਮੰਤਰੀ ਅਨਿਲ ਵਿਜ ਵੀ ਸਵੇਰੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ ਗਏ। ਉਨ੍ਹਾਂ ਨੇ ਇਸ ਮੌਕੇ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਨਾਲ ਵੀ ਗੱਲਬਾਤ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ! ਇਕੋ ਪਲ 'ਚ ਤਬਾਹ ਹੋ ਗਿਆ ਪਰਿਵਾਰ; ਮਾਂ ਨੇ 2 ਧੀਆਂ ਤੇ 2 ਪੁੱਤਾਂ ਸਣੇ ਖਾਧਾ ਜ਼ਹਿਰ, ਸਾਰਿਆਂ ਦੀ ਮੌਤ
NEXT STORY