ਨਵੀਂ ਦਿੱਲੀ : ਦਿੱਲੀ ਵਿੱਚ ਪੰਜਾਬ ਕਾਂਗਰਸ ਨੂੰ ਲੈ ਕੇ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਵਿਚਾਰ-ਚਰਚਾ ਸੈਸ਼ਨ ਅਤੇ ਮੀਟਿੰਗਾਂ ਕੀਤੀਆਂ ਜਾ ਰਹੀ ਹਨ। ਜਿਸਦਾ ਮੁੱਖ ਉਦੇਸ਼ ਸੂਬੇ ਵਿੱਚ ਧੜੇਬੰਦੀ ਨੂੰ ਖ਼ਤਮ ਕਰਨਾ ਅਤੇ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ। ਇਸੇ ਸਬੰਧ ਵਿਚ ਤਿੰਨ ਦਿਨਾਂ ਵਿਚਾਰ-ਚਰਚਾ ਸੈਸ਼ਨ ਅੱਜ ਦਿੱਲੀ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਮਾਮਲਿਆਂ ਦੀ ਸਮੀਖਿਆ ਲਈ ਨਿਯੁਕਤ ਕੀਤੇ ਗਏ ਤਿੰਨ ਆਬਜ਼ਰਵਰ ਮੀਟਿੰਗਾਂ ਕਰਨਗੇ।
ਆਬਜ਼ਰਵਰ ਦਾ ਤਿੰਨ ਮੈਂਬਰੀ ਪੈਨਲ ਜਿਸ ‘ਚ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਸ਼ਾਮਲ ਹਨ, ਅਗਲੇ ਤਿੰਨ ਦਿਨ ਕਾਂਗਰਸ ਦੇ ਸੰਸਦ ਮੈਂਬਰਾਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗਾਂ ਕਰਨਗੇ। ਮੀਟਿੰਗਾਂ ਦਾ ਪਹਿਲਾ ਦੌਰ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਹੋਵੇਗਾ, ਜਿਸ ਦੌਰਾਨ ਸੰਗਠਨ ਦੀ ਸਥਿਤੀ, ਧੜੇਬੰਦੀ ਅਤੇ ਆਉਣ ਵਾਲੀ ਚੋਣ ਰਣਨੀਤੀ ਬਾਰੇ ਆਗੂਆਂ ਤੋਂ ਫੀਡਬੈਕ ਲਿਆ ਜਾਵੇਗਾ। ਤਿੰਨ ਦਿਨਾਂ ਦੀਆਂ ਮੀਟਿੰਗਾਂ ਤੋਂ ਬਾਅਦ ਆਬਜ਼ਰਵਰ ਆਪਣੀ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਸੌਂਪਣਗੇ। ਦੱਸ ਦੇਈਏ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਅਮਿਤ ਸ਼ਾਹ ਨੂੰ ਮਿਲਣਗੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ, ਡੈਮ ਪ੍ਰੋਜੈਕਟ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ
NEXT STORY