ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਨਾਲ ਜੁੜੇ ਵਿਵਾਦ ਨੂੰ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਹ ਟਿੱਪਣੀ ਉਸ ਦਿਨ ਕੀਤੀ ਹੈ, ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਤੇ ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੌਜੂਦ ਸਨ। ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਨਾਲ ਜੁੜੇ ਸਵਾਲ 'ਤੇ ਪੱਤਰਕਾਰਾਂ ਨੂੰ ਕਿਹਾ,''ਇਹ ਹੱਲ ਕਰ ਲਿਆ ਗਿਆ ਹੈ। ਤੁਸੀਂ ਦੇਖ ਸਕਦੇ ਹੋ।'' ਸਿੱਧੂ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ।
ਇਹ ਵੀ ਪੜ੍ਹੋ : ਜਾਸੂਸੀ ਮਾਮਲੇ 'ਤੇ ਬੋਲੇ ਰਾਹੁਲ- ਅਮਿਤ ਸ਼ਾਹ ਨੂੰ ਅਸਤੀਫ਼ਾ ਦੇਣਾ ਚਾਹੀਦਾ
ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸ ਦੀ ਪ੍ਰਦੇਸ਼ ਇਕਾਈ ਦੇ ਨਵੇਂ ਚੁਣੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸੰਗਤ ਸਿੰਘ ਗਿਲਜਿਆਨ ਨੇ ਮੁੱਖ ਮੰਤਰੀ ਨੂੰ ਸਿੱਧੂ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਲਈ ਰਸਮੀ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਇਸ ਪ੍ਰੋਗਰਾਮ 'ਚ ਆਉਣ ਹੋਣ ਲਈ ਤਿਆਰ ਹੋਏ। ਪਿਛਲੇ ਕੁਝ ਸਮੇਂ ਤੋਂ ਸਿੱਧੂ ਅਤੇ ਅਮਰਿੰਦਰ ਦਾ ਟਕਰਾਅ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਏ ਜਾਣ ਦਾ ਵੀ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਜਦੋਂ ਤੱਕ ਸਿੱਧੂ ਉਨ੍ਹਾਂ ਵਿਰੁੱਧ ਅਪਮਾਨਜਨਕ ਟਵੀਟ ਲਈ ਮੁਆਫ਼ੀ ਨਹੀਂ ਮੰਗਣਗੇ, ਉਹ ਉਨ੍ਹਾਂ ਨੂੰ ਨਹੀਂ ਮਿਲਣਗੇ।
ਇਹ ਵੀ ਪੜ੍ਹੋ : ਕਿਸਾਨਾਂ ਦਾ ਦੋਸ਼- ਲੱਗਦਾ ਹੈ ਸਾਡੀ ਵੀ ‘ਜਾਸੂਸੀ’ ਕਰਵਾ ਰਹੀ ਹੈ ਸਰਕਾਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
105 ਸਾਲ ਦੀ ਉਮਰ 'ਚ ਸਾਖਰਤਾ ਪ੍ਰੀਖਿਆ ਪਾਸ ਕਰਨ ਵਾਲੀ ਭਗੀਰਥੀ ਅੰਮਾ ਦਾ ਦਿਹਾਂਤ
NEXT STORY