ਵੈਬ ਡੈਸਕ : ਸੂਬੇ ਵਿੱਚ ਇੱਕ ਵਾਰ ਫਿਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਤੇਜ਼ੀ ਨਾਲ ਵੱਧ ਰਿਹਾ ਹੈ। ਰੋਕਣ ਦੇ ਬਾਵਜੂਦ ਪੰਜਾਬ ਦੇ ਬਹੁਤ ਸਾਰੇ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਸਾੜ ਰਹੇ ਹਨ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੋ ਰਹੀ ਹੈ। ਇਸ ਦੌਰਾਨ ਜੇਕਰ ਐਤਵਾਰ ਦੀ ਗੱਲ ਕੀਤੀ ਜਾਵੇ ਤਾਂ ਸਿਰਫ਼ ਇੱਕ ਦਿਨ ਵਿੱਚ 440 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ 4062 ਹੋ ਗਈ।
ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
ਹਾਲਾਂਕਿ ਇਹ ਗਿਣਤੀ ਪਿਛਲੇ ਸਾਲ ਨਾਲੋਂ ਘੱਟ ਹੈ ਪਰ ਪਿਛਲੇ ਕੁਝ ਦਿਨਾਂ ਵਿੱਚ ਹੋਏ ਵਾਧੇ ਨੇ ਪ੍ਰਸ਼ਾਸਨ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਸੂਤਰਾਂ ਮੁਤਾਬਕ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਲਵਾ ਖੇਤਰ ਤੋਂ ਸਾਹਮਣੇ ਆਏ ਹਨ। ਇਸ ਵਾਰ ਸੰਗਰੂਰ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿਥੇ ਪਰਾਲੀ ਸਾੜਨ ਦੇ 652 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਤਰਨਤਾਰਨ (599) ਅਤੇ ਫਿਰੋਜ਼ਪੁਰ (417) ਦਾ ਨੰਬਰ ਆਉਂਦਾ ਹੈ। ਅੰਮ੍ਰਿਤਸਰ ਵਿੱਚ 295 ਮਾਮਲੇ ਸਾਹਮਣੇ ਆਏ, ਜਦੋਂ ਕਿ ਬਠਿੰਡਾ ਵਿੱਚ 278 ਮਾਮਲੇ ਸਾਹਮਣੇ ਆਏ। ਭਾਵੇਂ ਇਸ ਸਾਲ ਖੇਤਾਂ ਵਿੱਚ ਅੱਗ ਲੱਗਣ ਦੀਆਂ 4062 ਘਟਨਾਵਾਂ ਪਿਛਲੇ ਸਾਲ ਇਸੇ ਸਮੇਂ ਦੌਰਾਨ ਦਰਜ ਕੀਤੀਆਂ ਗਈਆਂ 6,266 ਘਟਨਾਵਾਂ ਨਾਲੋਂ ਘੱਟ ਹਨ, ਪਰ ਰਾਜ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।
ਪੜ੍ਹੋ ਇਹ ਵੀ : Train 'ਚ ਸ਼ਰਾਬ ਲਿਜਾਉਣ ਵਾਲਿਆਂ ਲਈ ਖ਼ਾਸ ਖ਼ਬਰ, ਯਾਤਰਾ ਤੋਂ ਪਹਿਲਾਂ ਜਾਣੋ ਰੇਲਵੇ ਦੇ ਨਿਯਮ
ਇਸ ਮਾਮਲੇ ਦੇ ਸਬੰਧ ਵਿਚ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਾਲ ਝੋਨੇ ਦੀ ਕਟਾਈ ਮੌਸਮ ਅਤੇ ਮੀਂਹ ਕਾਰਨ ਦੇਰੀ ਨਾਲ ਹੋਈ ਹੈ, ਜਿਸ ਕਾਰਨ ਕਣਕ ਦੀ ਬਿਜਾਈ ਦੇਰੀ ਨਾਲ ਹੋਣ ਦਾ ਖ਼ਤਰਾ ਹੈ। ਇਸ ਜਲਦਬਾਜ਼ੀ ਵਿੱਚ ਕਿਸਾਨ ਆਪਣੇ ਖੇਤਾਂ ਨੂੰ ਜਲਦੀ ਸਾਫ਼ ਕਰਨ ਲਈ ਪਰਾਲੀ ਸਾੜਨ ਦਾ ਸਹਾਰਾ ਲੈ ਰਹੇ ਹਨ। ਹਰਿਆਣਾ ਵਿੱਚ ਵੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਇੱਕ ਦਿਨ ਵਿੱਚ 67 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਹਨ। ਫਤਿਹਾਬਾਦ, ਕੈਥਲ, ਕੁਰੂਕਸ਼ੇਤਰ ਅਤੇ ਝੱਜਰ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦਿੱਲੀ ਦੇ ਨੇੜੇ ਬਹਾਦਰਗੜ੍ਹ ਵਿੱਚ ਹਵਾ ਦੀ ਗੁਣਵੱਤਾ "ਗੰਭੀਰ" ਦੱਸੀ ਗਈ ਹੈ। ਐਤਵਾਰ ਨੂੰ AQI 370 ਦਰਜ ਕੀਤਾ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਲ ਹੋ ਗਿਆ ਸੀ।
ਪੜ੍ਹੋ ਇਹ ਵੀ : ਕੀ ਸਰਦੀਆਂ 'ਚ ਸ਼ਰਾਬ ਪੀਣ ਨਾਲ ਠੰਡ ਨਹੀਂ ਲੱਗਦੀ? ਮਾਹਿਰਾਂ ਨੇ ਦੱਸਿਆ ਹੈਰਾਨ ਕਰਦਾ ਸੱਚ
ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
NEXT STORY