ਨਵੀਂ ਦਿੱਲੀ- ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ੀਲੇ ਪਦਾਰਥਾਂ ਦੇ ਕਹਿਰ ਤੋਂ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਜ਼ੋਰਦਾਰ ਤਰੀਕੇ ਨਾਲ ਮੁਹਿੰਮ ਚਲਾਉਣੀ ਹੋਵੇਗੀ। ਪੰਜਾਬ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋਕ ਸਭਾ 'ਚ ਨਿਯਮ-193 ਤਹਿਤ 'ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਇਸ ਖ਼ਿਲਾਫ਼ ਸਰਕਾਰ ਵਲੋਂ ਚੁੱਕੇ ਗਏ ਕਦਮ' ਵਿਸ਼ੇ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੀ ਵਜ੍ਹਾ ਨਾਲ ਕਾਨੂੰਨ ਵਿਵਸਥਾ ਦੀ ਬੁਰੀ ਹਾਲਤ ਹੈ ਅਤੇ ਇਸ ਕਾਰਨ ਚੋਰੀ, ਡਕੈਤੀ ਅਤੇ ਜਬਰ-ਜ਼ਿਨਾਹ ਜਿਹੇ ਅਪਰਾਧ ਹੋ ਰਹੇ ਹਨ।
ਇਹ ਵੀ ਪੜ੍ਹੋ- 5 ਦਿਨ ਤੋਂ ਲਾਪਤਾ ਬੱਚੇ ਦੀ ਲਾਸ਼ ਗੰਨੇ ਦੀ ਖੇਤ 'ਚੋਂ ਮਿਲੀ, 30 ਲੱਖ ਦੀ ਫਿਰੌਤੀ ਲਈ ਚਾਚੇ ਨੇ ਦਿੱਤੀ ਦਰਦਨਾਕ ਮੌਤ
ਪੰਜਾਬ ਦੇ ਇਕ ਸਾਬਕਾ ਪੁਲਸ ਅਧਿਕਾਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ 'ਚ 60,000 ਕਰੋੜ ਰੁਪਏ ਦਾ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ। ਮੰਤਰੀ ਨੇ ਕਿਹਾ ਕਿ ਸੂਬਾ ਵਿਧਾਨ ਸਭਾ 'ਚ ਇਸ ਮੁੱਦੇ 'ਤੇ ਕਈ ਵਾਰ ਚਰਚਾ ਹੋ ਚੁੱਕੀ ਹੈ ਪਰ ਇਕ-ਦੂਜੇ 'ਤੇ ਦੋਸ਼ ਲੱਗਦੇ ਰਹਿੰਦੇ ਹਨ ਅਤੇ ਕੋਈ ਹੱਲ ਨਹੀਂ ਨਿਕਲਦਾ। ਸੋਮ ਪ੍ਰਕਾਸ਼ ਨੇ ਸੂਬੇ ਵਿਚ ਛੋਟੇ-ਛੋਟੇ ਬੱਚੇ ਵੀ ਨਸ਼ਿਆਂ ਦੇ ਆਦੀ ਹੋਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਪੰਜਾਬ ਨੂੰ ਬਚਾਉਣਾ ਪਵੇਗਾ ਅਤੇ ਸਾਰਿਆਂ ਨੂੰ ਮਿਲ ਕੇ ਜ਼ੋਰਦਾਰ ਮੁਹਿੰਮ ਚਲਾਉਣੀ ਪਵੇਗੀ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਨਿਰਦੇਸ਼; ਮਰੀਜ਼ ਕਿਤੋਂ ਦਾ ਵੀ ਹੋਵੇ, ਸਰਕਾਰੀ ਹਸਪਤਾਲ ਨੂੰ ਕਰਨਾ ਹੋਵੇਗਾ ਇਲਾਜ
UK ਟ੍ਰਿਪਲ ਮਰਡਰ : ਲਾਸ਼ਾਂ ਵਾਪਸ ਲਿਆਉਣ 'ਚ ਪਰਿਵਾਰ ਦੀ ਮਦਦ ਕਰੇਗਾ ਭਾਰਤੀ ਦੂਤਘਰ
NEXT STORY