ਮੁੰਬਈ- ਦੇਸ਼ ਭਰ 'ਚ ਕੋਰੋਨਾ ਨਾਲ ਸਭ ਤੋਂ ਵਧ ਪ੍ਰਭਾਵਿਤ ਰਾਜ ਮਹਾਰਾਸ਼ਟਰ 'ਚ ਲਾਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਊਧਵ ਠਾਕਰੇ ਦੀ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਮਹਾਰਾਸ਼ਟਰ 'ਚ 31 ਮਈ ਤੱਕ ਲਾਕਡਾਊਨ ਵਧਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਲਾਕਡਾਊਨ 3 ਦਾ ਅੱਜ ਆਖਰੀ ਦਿਨ ਹੈ। ਕੱਲ ਯਾਨੀ ਸੋਮਵਾਰ ਤੋਂ ਲਾਕਡਾਊਨ 4 ਲਾਗੂ ਹੋਵੇਗਾ। ਪੰਜਾਬ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਲਾਕਡਾਊਨ ਨੂੰ 31 ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਜੋ ਦਿਸ਼ਾ-ਨਿਰਦੇਸ਼ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਜਾਣਗੇ, ਉਸ ਦਾ ਇੱਥੇ ਵੀ ਪਾਲਣ ਹੋਵੇਗਾ।
ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ 1606 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 30,706 ਹੋ ਗਈ ਹੈ ਅਤੇ ਕੁੱਲ 1135 ਲੋਕਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ 7088 ਲੋਕ ਇਸ ਦੇ ਇਨਫੈਕਸ਼ਨ ਤੋਂ ਠੀਕ ਵੀ ਹੋਏ ਹਨ। ਉੱਥੇ ਹੀ ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 90,927 ਹੋ ਗਈ ਹੈ ਅਤੇ 2872 ਲੋਕਾਂ ਦੀ ਮੌਤ ਹੋਈ ਹੈ।
ਪੱਛਮੀ ਬੰਗਾਲ 'ਚ 400 ਨਰਸਾਂ ਨੇ ਦਿੱਤਾ ਅਸਤੀਫਾ
NEXT STORY