ਨਵੀਂ ਦਿੱਲੀ/ਚੰਡੀਗੜ੍ਹ (ਏ. ਐੱਨ. ਆਈ.) : ਇਰਾਕ ਦੇ ਮੋਸੂਲ 'ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਪੰਜਾਬ ਕਾਂਗਰਸ ਨੇ ਸੰਸਦ ਦੀ ਛੱਤ 'ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਰਵਨੀਤ ਬਿੱਟੂ, ਸੁਨੀਲ ਜਾਖੜ ਅਤੇ ਸੰਤੋਖ ਸਿੰਘ ਚੌਧਰੀ ਨੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਸਾਰ ਨਾ ਲੈ ਕੇ ਮੋਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਪਾਕਿਸਤਾਨ ਨੇ ਪੁੰਛ 'ਚ ਕੀਤੀ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ
NEXT STORY