ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਨੇ ਬੁੱਧਵਾਰ ਕਿਹਾ ਕਿ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਦਿੱਲੀ-ਕੌਮੀ ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਪਰਾਲੀ ਸਾੜਨ ਦੇ ਮੁੱਦੇ ’ਤੇ ਇਕ ਅੰਤਰ-ਮੰਤਰਾਲਾ ਮੀਟਿੰਗ ਦੌਰਾਨ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਲਮੇਲ ਭਰੀ ਕਾਰਵਾਈ ਕਰਨ ਲਈ ਕੋਈ ਕਦਮ ਨਹੀਂ ਚੁੱਕ ਰਹੀ। ਵਾਤਾਵਰਣ ਮੰਤਰਾਲਾ ਦੇ ਇਕ ਬਿਆਨ ਅਨੁਸਾਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਮੌਕੇ ’ਤੇ ਕਿਹਾ ਕਿ ਹਰਿਆਣਾ 'ਚ ਪਰਾਲੀ ਪ੍ਰਬੰਧਨ ਦੀ ਸਥਿਤੀ ਪੰਜਾਬ ਨਾਲੋਂ ਬਹੁਤ ਵਧੀਆ ਹੈ। 15 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਘੱਟ ਸਨ ਪਰ ਹੁਣ ਇਹ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ, ਖ਼ਾਸ ਕਰ ਕੇ ਪੰਜਾਬ 'ਚ।
ਇਹ ਵੀ ਪੜ੍ਹੋ : ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਜਲਦ ਤੋਂ ਜਲਦ ਯੂਕ੍ਰੇਨ ਛੱਡਣ ਦੀ ਦਿੱਤੀ ਸਲਾਹ
ਮੰਤਰੀਆਂ ਨੇ ਦੱਸਿਆ ਕਿ ਪੂਸਾ ਬਾਇਓ-ਡੀਕੰਪੋਜ਼ਰ ਜੈਵਿਕ ਘੋਲ ਜੋ ਪਰਾਲੀ ਨੂੰ 15-20 ਦਿਨਾਂ 'ਚ ਖਾਦ 'ਚ ਬਦਲ ਦਿੰਦਾ ਹੈ, ਦਾ ਪੰਜਾਬ 'ਚ ਘੱਟ ਰਕਬੇ 'ਚ ਛਿੜਕਾਅ ਕੀਤਾ ਜਾ ਰਿਹਾ ਹੈ। ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਧਾਉਣ ਦੀ ਲੋੜ ਹੈ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਚੇਅਰਮੈਨ ਐੱਮ. ਕੁੱਟੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਕਈ ਮੀਟਿੰਗਾਂ ਅਤੇ ਯਤਨਾਂ ਦੇ ਬਾਵਜੂਦ ਪੰਜਾਬ ਨੇ ਨਾਕਾਫ਼ੀ ਕਦਮ ਚੁੱਕੇ ਹਨ। ਪੰਜਾਬ ਦੇ ਮੁੱਖ ਸਕੱਤਰ ਨੂੰ ਅੰਮ੍ਰਿਤਸਰ 'ਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਕਾਬੂ ਪਾਉਣ ਅਤੇ ਸੂਬੇ 'ਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ 50 ਫੀਸਦੀ ਕਮੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੀਟਿੰਗ 'ਚ ਦੱਸਿਆ ਗਿਆ ਕਿ ਮੁੱਖ ਚਿੰਤਾਵਾਂ 'ਚੋਂ ਇਕ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸਪਲਾਈ 'ਚ ਦੇਰੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ’ਚ ਬਰਫ਼ਬਾਰੀ ਕਾਰਨ ਵਧੀ ਠੰਡ, ਮੁਗ਼ਲ ਰੋਡ ਕੀਤਾ ਗਿਆ ਬੰਦ
NEXT STORY