ਬਾੜਮੇਰ/ਚੰਡੀਗੜ੍ਹ- ਪੰਜਾਬ ਪੁਲਸ ਨੇ ਸੋਮਵਾਰ ਨੂੰ ਰਾਜਸਥਾਨ ਦੇ ਬਾਡਮੇਰ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਅਤੇ ਰਾਜਸਥਾਨ ਪੁਲਸ ਨਾਲ ਸੰਯੁਕਤ ਮੁਹਿੰਮ 'ਚ ਇਕ ਨਸ਼ੀਲੇ ਪਦਾਰਥ ਗਿਰੋਹ ਦਾ ਪਰਦਾਫਾਸ਼ ਕਰ ਕੇ 60 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ। ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਡੀਜੀਪੀ ਯਾਦਵ ਨੇ ਦੱਸਿਆ ਕਿ ਇਸ ਮਾਮਲੇ 'ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਤੋਂ ਕੁੱਲ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਯਾਦਵ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਲਿਖਿਆ,''ਇਕ ਵੱਡੀ ਮੁਹਿੰਮ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲਸ ਦੇ ਸਹਿਯੋਗ ਨਾਲ ਪਾਕਿਸਤਾਨ ਦੇ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ 'ਚ ਬੈਠੇ ਉਨ੍ਹਾਂ ਦੇ ਬੌਸ ਜੋਬਨ ਕਲੇਰ ਵਲੋਂ ਸੰਚਾਲਿਤ ਇਕ ਪ੍ਰਮੁੱਖ ਅੰਤਰਰਾਸ਼ਟਰੀ ਨਸ਼ੀਲੇ ਪਦਾਰਥ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਅਤੇ ਰਾਜਸਥਾਨ ਦੇ ਬਾਡਮੇਰ 'ਚ ਅੰਤਰਰਾਸ਼ਟਰੀ ਸਰਹੱਦ ਕੋਲੋਂ 60.302 ਕਿਲੋਗ੍ਰਾਮ ਹੈਰੋਇਨ ਦੀ ਇਕ ਵੱਡੀ ਖੇਪ ਬਰਾਮਦ ਕੀਤੀ।'' ਉਨ੍ਹਾਂ ਨੇ ਆਪਣੇ ਪੋਸਟ 'ਚ ਕਿਹਾ,''ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਤੋਂ (ਗਿਰੋਹ ਦੇ) 9 ਮੁੱਖ ਮੈਂਬਰ ਅਤੇ ਹਵਾਲਾ ਆਪਰੇਟਰ ਗ੍ਰਿਫ਼ਤਾਰ ਕੀਤੇ ਗਏ।'' ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
12 ਸਾਲਾਂ ਵਿੱਚ ਖੇਤੀਬਾੜੀ ਸੈਕਟਰ ਤੋਂ ਤਿੰਨ ਗੁਣਾ ਹੋਈ ਆਮਦਨ
NEXT STORY