ਸ਼ਿਮਲਾ (ਪ੍ਰੀਤੀ)– ਸੂਬੇ ’ਚ ਆਮ ਆਦਮੀ ਪਾਰਟੀ ਦੇ ਚੋਣ ਇੰਚਾਰਜ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ ਪੰਜਾਬ ਦੇ ਅਧਿਆਪਕਾਂ ਨੇ ਹਿਮਾਚਲ ’ਚ ਪੋਲ ਖੋਲ੍ਹ ਧਰਨੇ ਦਾ ਐਲਾਨ ਕੀਤਾ ਹੈ।
ਅਧਿਆਪਕ 30 ਅਕਤੂਬਰ ਨੂੰ ਸ਼ਿਮਲਾ ’ਚ ਇਹ ਪੋਲ ਖੋਲ੍ਹ ਧਰਨਾ ਦੇਣਗੇ। ਇਸ ਤੋਂ ਬਾਅਦ 6 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਆਨੰਦਪੁਰ ਸਾਹਿਬ (ਪੰਜਾਬ) ਦਾ ਘਿਰਾਓ ਕੀਤਾ ਜਾਵੇਗਾ ਅਤੇ ਗੁਜਰਾਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਵੀਰਵਾਰ ਨੂੰ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਪੰਜਾਬ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਇਹ ਐਲਾਨ ਕੀਤਾ ਹੈ।
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਈ. ਟੀ. ਟੀ. ਟੈਟ ਪਾਸ ਟੀਚਰ ਅੈਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ, ਓਲਡ ਟੀਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੁਕੇਸ਼ ਬੋਹਾ ਸਮੇਤ ਕਈ ਅਧਿਆਪਕਾਂ ਦਾ ਦੋਸ਼ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਿਮਾਚਲ ਅਤੇ ਗੁਜਰਾਤ ਦਾ ਦੌਰਾ ਕਰ ਕੇ ਮਿਆਰੀ ਸਿੱਖਿਆ ਦੀ ਗੱਲ ਕਰਦੇ ਹਨ, ਜਦਕਿ ਉਨ੍ਹਾਂ ਦੇ ਆਪਣੇ ਸੂਬੇ ’ਚ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹੀ ਰਹਿੰਦੀਆਂ ਹਨ।
ਆਦਮਪੁਰ ਦਾ ਪਛੜਿਆਪਨ ਕਾਂਗਰਸ ਦੀ ਦੇਣ : ਸੰਦੀਪ ਸਿੰਘ
NEXT STORY