ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ 'ਚ ਇਕ ਮੇਲੇ ਦੌਰਾਨ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ 'ਚ ਕੁਝ ਘਰਾਂ, ਦੁਕਾਨਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ, ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਸੈਲਾਨੀਆਂ ਦੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- 'ਮਾਨ' ਸਰਕਾਰ ਦਾ ਅਹਿਮ ਫ਼ੈਸਲਾ; ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲੱਗਣਗੇ CCTV ਕੈਮਰੇ
ਇਸ ਘਟਨਾ ਦੀ 21 ਸੈਕਿੰਡ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਪੰਜਾਬ ਤੋਂ ਆਏ ਸ਼ਰਧਾਲੂ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਸਥਾਨਕ ਵਾਸੀਆਂ ਦੇ ਘਰਾਂ 'ਤੇ ਪਥਰਾਅ ਕਰਦੇ ਦੇਖੇ ਜਾ ਸਕਦੇ ਹਨ। ਕੁੱਲੂ ਦੀ ਪੁਲਸ ਸੁਪਰਡੈਂਟ ਸਾਕਸ਼ੀ ਵਰਮਾ ਨੇ ਦੱਸਿਆ ਕਿ ਮੇਲੇ ਦੌਰਾਨ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ। ਘਟਨਾ ਵਿਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਝੜਪ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ G20 ਬੈਠਕ ਰੱਦ ਹੋਣ ਦੀ ਖ਼ਬਰਾਂ ਦਰਮਿਆਨ ਵਿਕਰਮ ਸਾਹਨੀ ਦਾ ਬਿਆਨ ਆਇਆ ਸਾਹਮਣੇ
ਇਸ ਘਟਨਾ ਬਾਬਤ ਹਿਮਾਚਲ ਪ੍ਰਦੇਸ਼ ਦੇ ਪੁਲਸ ਜਨਰਲ ਡਾਇਰੈਕਟਰ (ਡੀ. ਜੀ. ਪੀ.) ਸੰਜੇ ਕੁੰਡੂ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਹਿਮਾਚਲ ਦੇ ਡੀ. ਜੀ. ਪੀ. ਨੇ ਕਿਹਾ ਇਹ ਬੀਤੀ ਰਾਤ ਅਤੇ ਤੜਕੇ ਦੀ ਮਨੀਕਰਨ ਸਾਹਿਬ ਘਟਨਾ ਨਾਲ ਸਬੰਧਤ ਹੈ। ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਦੇ ਸ਼ਿਕਾਰ ਨਾ ਹੋਵੋ। ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਹਿਮਾਚਲ ਪ੍ਰਦੇਸ਼ 'ਚ ਸਵਾਗਤ ਹੈ।
ਓਧਰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮਨੀਕਰਨ ਸਾਹਿਬ 'ਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਮੈਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾ ਕੇ ਰੱਖਣ ਦੀ ਅਪੀਲ ਕਰਦਾ ਹਾਂ। ਮੈਂ ਹਿਮਾਚਲ ਪ੍ਰਦੇਸ਼ ਦੇ ਡੀ. ਜੀ. ਪੀ. ਨਾਲ ਗੱਲ ਕੀਤੀ ਹੈ। ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਮਿਲ ਕੇ ਕੰਮ ਕਰ ਰਹੇ ਹਾਂ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਫਰਜ਼ੀ ਖ਼ਬਰਾਂ ਨਾ ਫੈਲਾਉਣ।
ਇਹ ਵੀ ਪੜ੍ਹੋ- ਰਿਸ਼ਤਿਆਂ ਦਾ ਕਤਲ; 12 ਸਾਲਾ ਭਰਾ ਨੂੰ ਅਗਵਾ ਕਰ ਮੰਗੀ 6 ਲੱਖ ਦੀ ਫਿਰੌਤੀ, ਫਿਰ ਦਿੱਤੀ ਰੂਹ ਕੰਬਾਊ ਮੌਤ
ਕਾਸ਼ੀ ਵਿਸ਼ਵਨਾਥ ਧਾਮ ’ਚ ਹੁਣ ਮਿਲਣਗੇ ਮੋਟੇ ਅਨਾਜ ਨਾਲ ਬਣੇ ਲੱਡੂ ‘ਸ਼੍ਰੀ ਅੰਨ ਪ੍ਰਸਾਦਮ’
NEXT STORY