ਰੋਹਤਕ (ਪੰਕੇਸ) - ਰੋਹਤਕ ਵਿਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਲਾਈਵ ਸ਼ੋਅ ਵਿਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਮਾਨ ਦੇ ਬਾਊਂਸਰ ਵੀ ਬੇਵੱਸ ਹੋ ਗਏ। ਅਖ਼ੀਰ ਪੁਲਸ ਨੂੰ ਪ੍ਰੋਗਰਾਮ ਦੀ ਜ਼ਿੰਮੇਵਾਰੀ ਸੰਭਾਲਣੀ ਪਈ ਪਰ ਉਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਚੁੱਕੀ ਸੀ। ਭੀੜ ਅਤੇ ਹਫੜਾ-ਦਫੜੀ ਦਰਮਿਆਨ ਬੱਬੂ ਮਾਨ ਨੂੰ ਆਖਰਕਾਰ ਸ਼ੋਅ ਅੱਧ ਵਿਚਾਲੇ ਛੱਡਣਾ ਪਿਆ। ਗੁੱਸੇ ਵਿਚ ਆਏ ਦਰਸ਼ਕਾਂ ਨੇ ਟੈਂਟ ਅਤੇ ਕੁਰਸੀਆਂ ਤੋੜ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਕਲਾਕਾਰਾਂ ਲਈ ਵਿਵਾਦਪੂਰਨ ਰਿਹਾ 2022, ਮਨਕੀਰਤ ਤੋਂ ਦਿਲਜੀਤ ਤੱਕ ਇਹ ਸਿਤਾਰੇ ਘਿਰੇ ਵੱਡੇ ਵਿਵਾਦਾਂ 'ਚ
ਦੱਸ ਦਈਏ ਕਿ ਬੱਬੂ ਮਾਨ ਸ਼ਨੀਵਾਰ ਰਾਤ ਨੇੜਲੇ ਪਿੰਡ ਨਕਸਾਹਪੁਰਾ ਵਿਚ ਇੱਕ ਨਿੱਜੀ ਸਕੂਲ ਦੇ ਸਥਾਪਨਾ ਦਿਵਸ ਸਮਾਗਮ ਵਿਚ ਪਰਫਾਰਮ ਕਰਨ ਲਈ ਪਹੁੰਚੇ ਸਨ। ਦਰਸ਼ਕਾਂ ਦੀ ਭੀੜ ਨੂੰ ਦੇਖਦਿਆਂ ਨਿੱਜੀ ਬਾਊਂਸਰਾਂ ਤੋਂ ਇਲਾਵਾ ਪ੍ਰੋਗਰਾਮ ਕੋਆਰਡੀਨੇਟਰਾਂ ਵੱਲੋਂ ਪੁਲਸ ਫੋਰਸ ਦੀ ਮਦਦ ਵੀ ਲਈ ਗਈ ਸੀ। ਬੱਬੂ ਮਾਨ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਨਹੀਂ ਜਿੱਤ ਸਕੇ, ਜਿਸ ਕਾਰਨ ਲੋਕਾਂ ਨੇ ਹੁੱਲੜਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬਹੁਤ ਸਾਰੇ ਦਰਸ਼ਕ ਸਟੇਜ ’ਤੇ ਪਹੁੰਚ ਗਏ।
ਇਹ ਖ਼ਬਰ ਵੀ ਪੜ੍ਹੋ : ਗਾਇਕ ਨਿੰਜਾ ਨੇ ਪੁੱਤਰ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਜੋ ਪਲਾਂ 'ਚ ਹੋਈਆਂ ਵਾਇਰਲ
ਦਰਸ਼ਕਾਂ ਨੇ ਕੁਰਸੀਆਂ ਦੇ ਕਵਰ ਲਾਹ ਕੇ ਬੱਬੂ ਮਾਨ ’ਤੇ ਸੁੱਟ ਦਿੱਤੇ। ਸਟੇਜ ਦੇ ਨੇੜੇ ਖੜ੍ਹੇ ਦਰਸ਼ਕਾਂ ਅਤੇ ਸੁਰੱਖਿਆ ਗਾਰਡਾਂ ਵਿਚਾਲੇ ਝੜਪ ਹੋ ਗਈ। ਇੱਕ ਸੁਰੱਖਿਆ ਮੁਲਾਜ਼ਮ ਦੇ ਸਿਰ ਵਿਚ ਸੱਟ ਲੱਗ ਗਈ। ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਦੋਂ ਥਾਣਾ ਬਹੁ ਅਕਬਰਪੁਰ ਦੇ ਇੰਚਾਰਜ ਜਤਿੰਦਰ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੇਰੇ ਕੋਲ ਇਸ ਘਟਨਾ ਸਬੰਧੀ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
BJYM ਦੇ ਦੋ ਨੇਤਾਵਾਂ 'ਤੇ ਲੱਗਾ ਦੁੱਧ ਵਾਲੇ ਦਾ ਮੋਬਾਇਲ ਚੋਰੀ ਕਰਨ ਦਾ ਦੋਸ਼, ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY