ਭੁਵਨੇਸ਼ਵਰ (ਇੰਟ.) - ਪੁਰੀ ਦੇ ਭਗਵਾਨ ਜਗਨਨਾਥ ਮੰਦਰ ਵਿਚ ਸ਼ਰਧਾਲੂਆਂ ਦੀ ਵਧਦੀ ਭੀੜ ਦੇ ਮੱਦੇਨਜ਼ਰ ਇਕ ਅਹਿਮ ਫੈਸਲਾ ਲਿਆ ਗਿਆ ਹੈ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਰਥ ਯਾਤਰਾ ਤੋਂ ਬਾਅਦ ਕਤਾਰ ਆਧਾਰਿਤ ਦਰਸ਼ਨ ਵਿਵਸਥਾ ਲਾਗੂ ਕੀਤੀ ਜਾਵੇਗੀ। ਇਸ ਨਵੀਂ ਵਿਵਸਥਾ ਨਾਲ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਸ਼ਨ ਕਰਨੇ ਸੌਖੇ ਹੋ ਜਾਣਗੇ।
ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
ਇਸ ਮਾਮਲੇ ਦੇ ਸਬੰਧ ਵਿਚ ਗਜਪਤੀ ਮਹਾਰਾਜਾ ਦਿਵਿਆ ਸਿੰਘਦੇਵ ਨੇ ਕਿਹਾ ਕਿ ਦਰਸ਼ਨ ਵਿਵਸਥਾ ਨੂੰ ਹੋਰ ਸੁਖਾਲਾ ਅਤੇ ਸ਼ਰਧਾਲੂ-ਪੱਖੀ ਬਣਾਉਣ ਲਈ ਪੜਾਅਵਾਰ ਤਰੀਕੇ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਵੀਂ ਵਿਵਸਥਾ ਤਹਿਤ ਸਭ ਤੋਂ ਪਹਿਲਾਂ ਸ਼੍ਰੀਮੰਦਰ ਦੇ ਨਾਟਮੰਡਪ ਵਿਚ ਏ. ਸੀ. ਲਗਾਏ ਜਾਣਗੇ। ਇਸ ਤੋਂ ਬਾਅਦ ਸ਼ਰਧਾਲੂਆਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਰੈਂਪ ਦਾ ਨਿਰਮਾਣ ਕੀਤਾ ਜਾਵੇਗਾ। ਇਸ ਨਾਲ ਦਰਸ਼ਨਾਂ ਦੌਰਾਨ ਹੋਣ ਵਾਲੇ ਭੀੜ-ਭੜੱਕੇ ਨੂੰ ਕਾਬੂ ਕਰਨ ਵਿਚ ਮਦਦ ਮਿਲੇਗੀ।
ਪੜ੍ਹੋ ਇਹ ਵੀ - ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ ਵੱਧ ਟੋਲ ਪਲਾਜ਼ੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: IRCTC ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ, ਸੁਪਰਫਾਸਟ ਹੋਵੇਗੀ ਟਿਕਟ ਬੁਕਿੰਗ
NEXT STORY