ਇੰਟਰਨੈਸ਼ਨਲ ਡੈਸਕ- ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫ਼ੋਨ ਕਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁੱਖ ਪ੍ਰਗਟਾਇਆ ਤੇ ਅੱਤਵਾਦ ਖ਼ਿਲਾਫ਼ ਭਾਰਤ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਾਲਾਨਾ ਉੱਚ-ਪੱਧਰੀ ਮੀਟਿੰਗ ਲਈ ਪੁਤਿਨ ਨੂੰ ਭਾਰਤ ਆਉਣ ਲਈ ਸੱਦਾ ਦਿੱਤਾ ਸੀ, ਜਿਸ ਨੂੰ ਰਾਸ਼ਟਰਪਤੀ ਪੁਤਿਨ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਸ ਦੌਰਾਨ ਹੋਈ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਅੱਤਵਾਦ ਖ਼ਿਲਾਫ਼ ਬਿਨਾਂ ਕਿਸੇ ਸਮਝੌਤੇ ਦੇ ਲੜਾਈ ਲੜਨ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ- ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ
ਕ੍ਰੇਮਲਿਨ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ, "ਭਾਰਤੀ ਨੇਤਾ ਨੇ ਰੂਸੀ ਰਾਸ਼ਟਰਪਤੀ ਨੂੰ ਸਾਲਾਨਾ ਦੁਵੱਲੇ ਸੰਮੇਲਨ ਲਈ ਭਾਰਤ ਆਉਣ ਦਾ ਸੱਦਾ ਦਿੱਤਾ ਹੈ। ਇਹ ਸੱਦਾ ਰਾਸ਼ਟਰਪਤੀ ਪੁਤਿਨ ਨੇ ਸ਼ੁਕਰਗੁਜ਼ਾਰੀ ਨਾਲ ਸਵੀਕਾਰ ਕਰ ਲਿਆ ਹੈ।
ਉਨ੍ਹਾਂ ਨੇ ਰੂਸੀ-ਭਾਰਤੀ ਸਬੰਧਾਂ ਦੀ ਰਣਨੀਤਕ ਪ੍ਰਕਿਰਤੀ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਇਹ ਸਬੰਧ ਬਾਹਰੀ ਪ੍ਰਭਾਵ ਤੋਂ ਪ੍ਰਭਾਵਿਤ ਨਹੀਂ ਹਨ ਅਤੇ ਸਾਰੀਆਂ ਦਿਸ਼ਾਵਾਂ ਵਿੱਚ ਗਤੀਸ਼ੀਲ ਤੌਰ 'ਤੇ ਵਿਕਸਤ ਹੁੰਦੇ ਰਹਿੰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਨਾਂ ਡਰਾਈਵਰ ਦੀ ਕਾਰ ਨੇ ਢਾਹਿਆ ਕਹਿਰ ! ਤਾਜ ਮਹਿਲ ਦੇਖਣ ਆਏ ਕਈ ਲੋਕਾਂ ਨੂੰ ਦਰੜਿਆ
NEXT STORY