ਨਵੀਂ ਦਿੱਲੀ- ਚਤੁਰਭੁਜ ਸੁਰੱਖਿਆ ਸੰਵਾਦ (ਕਵਾਡ) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀ ਭਾਰਤ ਵੱਲੋਂ ਮੰਗਲਵਾਰ ਆਯੋਜਿਤ ਇਕ ਮੀਟਿੰਗ ’ਚ ਪੱਛਮੀ ਏਸ਼ੀਆ ਸੰਕਟ ਦੇ ਅਸਰ ਤੇ ਹਿੰਦ-ਪ੍ਰਸ਼ਾਂਤ ਖੇਤਰ ’ਚ ਮੌਜੂਦਾ ਸਥਿਤੀ ਬਾਰੇ ਚਰਚਾ ਕਰਨਗੇ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਕਿਹਾ ਕਿ ਨਵੀਂ ਦਿੱਲੀ ’ਚ ਹੋਣ ਵਾਲੀ ਇਸ ਬੈਠਕ ’ਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਤੇ ਜਾਪਾਨ ਦੇ ਵਿਦੇਸ਼ ਮੰਤਰੀ ਤੋਸ਼ੀਮਿਤਸੁ ਮੋਟੇਗੀ ਸ਼ਾਮਲ ਹੋਣਗੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਰੂਬੀਓ, ਵੋਂਗ ਅਤੇ ਮੋਟੇਗੀ ਵੱਲੋਂ ਜੈਸ਼ੰਕਰ ਨਾਲ ਵੱਖ-ਵੱਖ ਦੁਵੱਲੀਆਂ ਮੀਟਿੰਗਾਂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਵੀ ਉਮੀਦ ਹੈ। ਮੰਤਰੀ 1 ਜੁਲਾਈ, 2025 ਨੂੰ ਵਾਸ਼ਿੰਗਟਨ ਡੀ. ਸੀ. ’ਚ ਆਜ਼ਾਦ ਅਤੇ ਹਿੰਦ-ਪ੍ਰਸ਼ਾਂਤ ਖੇਤਰ ਦੇ ਖੁੱਲ੍ਹੇ ਵਿਕਾਸ ਲਈ ਕਵਾਡ ਦੇ ਦ੍ਰਿਸ਼ਟੀਕੋਣ ਅਨੁਸਾਰ ਹੋਣ ਵਾਲੇ ਚਰਚਿਆਂ ਨੂੰ ਅੱਗੇ ਵਧਾਉਣਗੇ। ਮੰਤਰਾਲਾ ਨੇ ਕਿਹਾ ਕਿ ਉਹ ਤਰਜੀਹੀ ਖੇਤਰਾਂ ’ਚ ਕਵਾਡ ਦੇ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ। ਕਵਾਡ ਵੱਲੋਂ ਪਹਿਲਕਦਮੀਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਜਾਏਗੀ। ਭਾਰਤ, ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਦਾ ਗਰੁੱਪ ਇੰਡੋ-ਪੈਸੀਫਿਕ ਖੇਤਰ ’ਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ’ਤੇ ਕੇਂਦ੍ਰਿਤ ਇਕ ਮੁੱਖ ਗਰੁੱਪ ਵਜੋਂ ਉੱਭਰਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁੱਤੇ ਪਏ ਲੋਕਾਂ 'ਤੇ ਆ ਚੜ੍ਹਿਆ ਡੰਪਰ ! 4 ਲੋਕਾਂ ਦੀ ਹੋਈ ਦਰਦਨਾਕ ਮੌਤ
NEXT STORY