ਸ਼ਿਵਪੁਰੀ, (ਏਜੰਸੀ)-ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ਦੀ ਨਰਵਰ ਤਹਿਸੀਲ ’ਚ ਸਥਿਤ ਇਤਿਹਾਸਕ ਨਰਵਰ ਕਿਲੇ ਤੋਂ ਲੱਗਭਗ 400 ਸਾਲ ਪੁਰਾਣੀ ਤੋਪ ਚੋਰੀ ਹੋ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਣਪਛਾਤੇ ਬਦਮਾਸ਼ ਇਕ ਵਾਹਨ ’ਚ ਕਿਲੇ ਦੇ ਪਿਛਲੇ ਹਿੱਸੇ ’ਚ ਪਹੁੰਚੇ ਅਤੇ ਇਤਿਹਾਸਕ ਤੋਪ ਲੈ ਕੇ ਫਰਾਰ ਹੋ ਗਏ।
ਕਰਾਈਰਾ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਪ੍ਰਸ਼ਾਂਤ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਤਰਰਾਜੀ ਜਾਂ ਅੰਤਰਰਾਸ਼ਟਰੀ ਸਮੱਗਲਿੰਗ ਗਿਰੋਹ ਦੇ ਇਸ ’ਚ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ ਹੁਕਮ
NEXT STORY