ਨਵੀਂ ਦਿੱਲੀ : ਸਰਦੀਆਂ ਦੇ ਮਹੀਨਿਆਂ ਦੀ ਸ਼ੁਰੂਆਤ ਨਾਲ ਮੁੱਖ ਹਾੜੀ ਦੀਆਂ ਫ਼ਸਲਾਂ - ਕਣਕ, ਚਾਵਲ, ਦਾਲਾਂ, ਤੇਲ ਬੀਜ ਅਤੇ ਮੋਟੇ ਅਨਾਜ - ਦੀ ਬਿਜਾਈ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਸਰ੍ਹੋਂ, ਛੋਲੇ, ਦਾਲ, ਜਵਾਰ ਅਤੇ ਮੱਕੀ ਦੀ ਬਿਜਾਈ ਦਾ ਰਕਬਾ ਵਧਿਆ ਹੈ, ਜਦਕਿ ਕਣਕ ਅਤੇ ਝੋਨੇ ਦੀ ਬਿਜਾਈ ਪਛੜ ਗਈ ਹੈ। ਮੌਜੂਦਾ ਸਾਲ ਵਿੱਚ ਹਾੜੀ ਦੀ ਬਿਜਾਈ ਹੇਠਲਾ ਰਕਬਾ 428 ਲੱਖ ਹੈਕਟੇਅਰ ਨੂੰ ਪਾਰ ਹੋ ਗਿਆ ਹੈ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਤੱਕ ਇਹ ਅੰਕੜਾ 411.80 ਲੱਖ ਹੈਕਟੇਅਰ ਸੀ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਥੇ ਜਾਰੀ ਅੰਕੜਿਆਂ ਵਿੱਚ ਕਿਹਾ ਕਿ ਹੁਣ ਤੱਕ ਕਣਕ ਹੇਠ ਰਕਬਾ 200.35 ਲੱਖ ਹੈਕਟੇਅਰ ਦਰਜ ਕੀਤਾ ਗਿਆ ਹੈ, ਜਦੋਂਕਿ ਪਿਛਲੇ ਸਾਲ ਇਸ ਸਮੇਂ ਵਿੱਚ ਇਹ 187.97 ਲੱਖ ਹੈਕਟੇਅਰ ਸੀ। ਇਸ ਦੇ ਨਾਲ ਹੀ ਦਾਲਾਂ ਦਾ ਰਕਬਾ ਵੀ 108.95 ਲੱਖ ਹੈਕਟੇਅਰ ਰਿਹਾ ਹੈ, ਜੋ ਪਿਛਲੇ ਸਾਲ 105.14 ਲੱਖ ਹੈਕਟੇਅਰ ਸੀ। ਅੰਕੜਿਆਂ ਅਨੁਸਾਰ ਸਰਿਆਨਾ ਜਾਂ ਮੋਟੇ ਅਨਾਜ ਹੇਠ ਰਕਬਾ ਵਧ ਕੇ 24.67 ਲੱਖ ਹੈਕਟੇਅਰ ਹੋ ਗਿਆ ਹੈ। ਝੋਨੇ ਦਾ ਰਕਬਾ 9.16 ਲੱਖ ਹੈਕਟੇਅਰ ਤੋਂ ਵਧ ਕੇ 9.75 ਲੱਖ ਹੈਕਟੇਅਰ ਹੋ ਗਿਆ ਹੈ। ਚਾਲੂ ਸਾਲ ਦੌਰਾਨ ਤੇਲ ਬੀਜਾਂ ਹੇਠਲਾ ਰਕਬਾ 84.35 ਲੱਖ ਹੈਕਟੇਅਰ ਤੋਂ ਘਟ ਕੇ 80.55 ਲੱਖ ਹੈਕਟੇਅਰ ਰਹਿ ਗਿਆ ਹੈ।
ਇਹ ਵੀ ਪੜ੍ਹੋ - ਪੜ੍ਹਾਈ ਲਈ ਮਿਲੇਗਾ ਲੱਖਾਂ ਰੁਪਏ ਦਾ ਕਰਜ਼ਾ, ਜਾਣੋ ਵਿਦਿਆਰਥੀ ਕਿੰਝ ਕਰ ਸਕਦੇ ਅਪਲਾਈ
ਖੇਤੀਬਾੜੀ ਮੰਤਰਾਲੇ ਦੇ ਅਨੁਸਾਰ, ਸ਼ੁੱਕਰਵਾਰ ਨੂੰ ਹਾੜੀ ਦੀਆਂ ਸਾਰੀਆਂ ਫ਼ਸਲਾਂ ਹੇਠ ਕੁੱਲ ਰਕਬਾ 12.05 ਮਿਲੀਅਨ ਹੈਕਟੇਅਰ (ਐੱਮਐੱਚ) ਸੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ 4% ਵੱਧ ਹੈ। ਹਾੜੀ ਦਾ ਪੰਜ ਸਾਲਾਂ ਦਾ ਔਸਤਨ ਰਕਬਾ 64.8 ਮਿਲੀਅਨ ਹੈਕਟੇਅਰ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਿੱਚ ਸਰਦੀਆਂ ਦੇ ਮੌਸਮ ਲਈ ਚੌਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਮੱਧ ਪ੍ਰਦੇਸ਼, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ। ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਵਿੱਚ ਦਾਲਾਂ ਅਤੇ ਤੇਲ ਬੀਜਾਂ ਦੀ ਬਿਜਾਈ ਹੁਣ ਤੱਕ 3.8 MH ਅਤੇ 4.7 MH ਰਹੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਕ੍ਰਮਵਾਰ 1.3% ਅਤੇ 9% ਵੱਧ ਹੈ।
ਇਹ ਵੀ ਪੜ੍ਹੋ - ਲੁਧਿਆਣਾ 'ਚ ਵੱਡੀ ਵਾਰਦਾਤ : ਦੋ ਧਿਰਾਂ 'ਚ ਝਗੜੇ ਤੋਂ ਬਾਅਦ ਚੱਲੀਆਂ ਧੜਾਧੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਨਾਲ ਸੰਬੰਧਾਂ ਦੇ ਵਿਕਾਸ ਲਈ ਸਰਹੱਦ 'ਤੇ ਸ਼ਾਂਤੀ ਜ਼ਰੂਰੀ : ਵਿਦੇਸ਼ ਮੰਤਰੀ
NEXT STORY