ਏਟਾ (ਉੱਤਰ ਪ੍ਰਦੇਸ਼)- ਹੋਮ ਗਾਰਡ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਸਰੀਰਕ ਕੁਸ਼ਲਤਾ ਟੈਸਟ ਦੀ ਤਿਆਰੀ 'ਚ ਲੱਗੇ 23 ਸਾਲਾ ਨੌਜਵਾਨ ਦੀ ਸ਼ੁੱਕਰਵਾਰ ਸਵੇਰੇ ਇੱਥੇ ਪੁਲਸ ਲਾਈਨ 'ਚ ਦੌੜ ਦਾ ਅਭਿਆਸ ਕਰਦੇ ਸਮੇਂ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਕੋਤਵਾਲੀ ਨਗਰ ਪੁਲਸ ਥਾਣਾ ਖੇਤਰ ਦੇ ਰੇਵਾੜੀ ਇਲਾਕੇ ਦਾ ਵਾਸੀ ਸ਼ਿਵਮ ਸਰੀਰਕ ਕੁਸ਼ਲਤਾ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ ਅਤੇ ਉਹ ਨਿਯਮਿਤ ਰੂਪ ਨਾਲ ਦੌੜ ਅਭਿਆਸ ਲਈ ਪੁਲਸ ਲਾਈਨ 'ਚ ਜਾਂਦਾ ਸੀ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦੌੜਦੇ ਸਮੇਂ ਉਹ ਅਚਾਨਕ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਮੈਡੀਕਲ ਕਾਲਜ ਲੈ ਗਏ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਮੁਹੱਲੇ 'ਚ ਸੋਗ ਛਾ ਗਿਆ। ਪੁਲਸ ਇੰਸਪੈਕਟਰ ਧਰਮੇਂਦਰ ਪਵਾਰ ਨੇ ਕਿਹਾ ਕਿ ਵਿਅਕਤੀ ਦੇ ਪਰਿਵਾਰ ਨੇ ਮੌਕੇ 'ਤੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਘਰ ਲੈ ਗਏ। ਪੁਲਸ ਨੇ ਕਿਹਾ ਕਿ ਮੌਤ ਦਾ ਕਾਰਨ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਦਿਆਰਥੀਆਂ ਦਾ ਚਾਲ-ਚਲਨ ਕੰਟਰੋਲ ਕਰਨ ਦਾ BCI ਕੋਲ ਅਧਿਕਾਰ ਨਹੀਂ : ਸੁਪਰੀਮ ਕੋਰਟ
NEXT STORY