ਮੁੰਬਈ— ਰਾਸ਼ਟਰਵਾਦੀ ਕਾਂਗਰਸ ਪਾਰਟੀ ਮੁਖੀ ਸ਼ਰਦ ਪਵਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਉਸ ਬਿਆਨ ਨੂੰ ਜਿਸ 'ਚ ਰੱਖਿਆ ਮੰਤਰਾਲਾ ਤੋਂ ਰਾਫੇਲ ਲੜਾਕੂ ਜਹਾਜ਼ ਨਾਲ ਜੁੜੇ ਦਸਤਾਵੇਜ ਚੋਰੀ ਹੋਣ ਦੀ ਗੱਲ ਕਹੀ ਗਈ ਸੀ, ਨੂੰ ਹੈਰਾਨ ਕਰਨ ਵਾਲਾ ਕਰਾਰ ਦਿੱਤਾ। ਸ਼ਰਦ ਪਵਾਰ ਨੇ ਹੈਰਾਨੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਜਿਹੀ ਸਥਿਤੀ 'ਚ ਸੁਰੱਖਿਆ ਦੇ ਮੋਰਚੇ 'ਤੇ ਦੇਸ਼ ਦੀ ਸਥਿਤੀ ਕੀ ਹੋਵੇਗੀ।
ਸ਼ਰਦ ਪਵਾਰ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਕੁਝ ਲੋਕਾਂ ਦੇ ਫਾਇਦੇ ਲਈ ਸੌਦਾ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਇਹ ਦੱਸਣ ਦੀ ਮੰਗ ਕੀਤੀ ਕਿ ਸਰਕਾਰ ਨੇ ਚੋਰੀ ਦੀ ਗੱਲ ਸੰਸਦ ਤੋਂ ਕਿਉਂ ਲੁਕਾ ਕੇ ਰੱਖੀ। ਉਨ੍ਹਾਂ ਨੇ ਪਾਕਿਸਤਾਨ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣੇ 'ਤੇ ਹਵਾਈ ਹਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਫੇਲ ਜਹਾਜ਼ ਸਮਝੌਤੇ ਨਾਲ ਜੁੜੇ ਦਸਤਾਵੇਜ ਚੋਰੀ ਹੋ ਗਏ ਹਨ। ਇਸ ਨਾਲ ਵਿਰੋਧੀ ਦਲਾਂ ਨੂੰ ਪਹਿਲਾਂ ਤੋਂ ਹੀ ਵਿਵਾਦਾਂ 'ਚ ਫਸੇ 58,000 ਕਰੋੜ ਰੁਪਏ ਦੇ ਸੌਦੇ 'ਤੇ ਮੁੜ ਸਵਾਲ ਚੁੱਕਣ ਦਾ ਮੌਕਾ ਮਿਲ ਗਿਆ ਹੈ। ਕੋਹਲਾਪੁਰ 'ਚ ਐਨ.ਸੀ.ਪੀ. ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਿਤ ਕਰਦੇ ਹੋਏ ਪਵਾਰ ਨੇ ਹੈਰਾਨੀ ਜ਼ਾਹਿਰ ਕਰਦੇ ਹੋਏ ਕਿਹਾ, 'ਜੇਕਰ ਗੁਪਤ ਦਸਤਾਵੇਜ ਚੋਰੀ ਹੋ ਗਏ ਤਾਂ ਸੁਰੱਖਿਆ ਦੇ ਮੋਰਚੇ 'ਤੇ ਦੇਸ਼ ਦੀ ਕੀ ਹਾਲਤ ਹੋਵੇਗੀ।'
ਕਰਤਾਰਪੁਰ ਲਾਂਘੇ ਨੂੰ ਲੈ ਕੇ ਬੀਬੀ ਬਾਦਲ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
NEXT STORY