ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਐਤਵਾਰ ਨੂੰ ਕਿਹਾ ਕਿ ਕਾਂਗਰਸ ਅਤੇ ਉਨ੍ਹਾਂ ਦੀ ਪਾਰਟੀ ਦੋਵੇਂ ਆਪਣੀਆਂ ਨਿੱਜੀ ਇੱਛਾਵਾਂ ਨੂੰ ਪਾਸੇ ਰੱਖ ਕੇ ਹਰਿਆਣਾ ਚੋਣਾਂ ਲਈ ਗਠਜੋੜ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਚੱਢਾ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਸਹਿਮਤੀ ਨਹੀਂ ਬਣਹੈ ਪਰ ਗੱਲਬਾਤ ‘ਸਕਾਰਾਤਮਕ’ ਦਿਸ਼ਾ ਵੱਲ ਵਧ ਰਹੀ ਹੈ ਅਤੇ ਉਨ੍ਹਾਂ ਨੂੰ ਚੰਗੇ ਨਤੀਜੇ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ''ਜੇਕਰ ਸਥਿਤੀ ਦੋਵਾਂ ਪਾਰਟੀਆਂ ਲਈ ਲਾਹੇਵੰਦ ਨਹੀਂ ਰਹੀ'' ਤਾਂ ਆਮ ਆਦਮੀ ਪਾਰਟੀ ਗਠਜੋੜ ਤੋਂ ਅੱਗੇ ਨਹੀਂ ਵਧੇਗੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਚੱਢਾ ਨੇ ਕਿਹਾ, ''ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋ ਰਹੀ ਹੈ। ਦੋਵੇਂ ਪਾਰਟੀਆਂ ਆਪੋ-ਆਪਣੀਆਂ ਖਾਹਿਸ਼ਾਂ ਅਤੇ ਉਮੀਦਵਾਰਾਂ ਨੂੰ ਪਾਸੇ ਰੱਖ ਕੇ ਹਰਿਆਣਾ ਦੇ ਲੋਕਾਂ ਦੀਆਂ ਮੰਗਾਂ ਅਤੇ ਏਕਤਾ ਨੂੰ ਪਹਿਲ ਦਿੰਦੇ ਹੋਏ ਮਿਲ ਕੇ ਚੋਣਾਂ ਲੜਨ ਦੀ ਦਿਸ਼ਾ ਵਿਚ ਕੰਮ ਕਰ ਰਹੀਆਂ ਹਨ।'' ਉਨ੍ਹਾਂ ਕਿਹਾ, "ਸੀਟ ਦੀ ਵੰਡ ਨੂੰ ਲੈ ਕੇ ਹਰ ਵੇਰਵੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਦੋਵੇਂ ਪਾਰਟੀਆਂ ਗਠਜੋੜ ਕਰਨ ਦੀ ਇੱਛਾ ਰੱਖਦੀਆਂ ਹਨ ਅਤੇ ਅਜਿਹੇ ਹੋਣ ਦੀ ਉਮੀਦ ਹੈ।'' ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ - ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 12 ਸਤੰਬਰ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਸੂਤਰਾਂ ਅਨੁਸਾਰ ਜਿੱਥੇ 'ਆਪ' 10 ਸੀਟਾਂ ਦੀ ਮੰਗ ਕਰ ਰਹੀ ਹੈ, ਉਥੇ ਕਾਂਗਰਸ ਉਸ ਨੂੰ ਸਿਰਫ਼ ਸੱਤ ਸੀਟਾਂ ਦੇਣ ਲਈ ਤਿਆਰ ਹੈ। ਹਾਲਾਂਕਿ ਚੱਢਾ ਨੇ ਸੀਟ ਵੰਡ ਸਬੰਧੀ ਹੁਣ ਤੱਕ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਅਸੀਂ ਨਾਮਜ਼ਦਗੀਆਂ ਦੀ ਆਖਰੀ ਮਿਤੀ 12 ਸਤੰਬਰ ਤੋਂ ਪਹਿਲਾਂ ਫ਼ੈਸਲਾ ਲੈ ਲਵਾਂਗੇ। ਜੇਕਰ ਕੋਈ ਲਾਹੇਵੰਦ ਸਥਿਤੀ ਨਹੀਂ ਬਣੀ ਤਾਂ ਅਸੀਂ ਇਸਨੂੰ ਛੱਡ ਦੇਵਾਂਗੇ। ਗੱਲਬਾਤ ਚੱਲ ਰਹੀ ਹੈ, ਚੰਗੀਆਂ ਚਰਚਾਵਾਂ ਹੋ ਰਹੀਆਂ ਹਨ, ਮੈਨੂੰ ਉਮੀਦ ਹੈ ਕਿ ਇਸ ਦਾ ਕੋਈ ਚੰਗਾ ਸਿੱਟਾ ਨਿਕਲੇਗਾ।''
ਇਹ ਵੀ ਪੜ੍ਹੋ - ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼
ਇਸ ਤੋਂ ਪਹਿਲਾਂ, ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਵਿੱਚ ਭਾਈਵਾਲ ਕਾਂਗਰਸ ਅਤੇ 'ਆਪ' ਨੇ ਦਿੱਲੀ, ਹਰਿਆਣਾ ਅਤੇ ਗੁਜਰਾਤ ਵਿੱਚ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ 'ਤੇ ਸਮਝੌਤਾ ਕੀਤਾ ਸੀ। ਹਰਿਆਣਾ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਸੂਬੇ ਵਿੱਚ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਇੱਕੋ ਇੱਕ ਉਮੀਦਵਾਰ ਸਨ। ਉਹ ਭਾਜਪਾ ਦੇ ਨਵੀਨ ਜਿੰਦਲ ਤੋਂ ਹਾਰ ਗਏ ਸਨ। ਪੰਜਾਬ 'ਚ ਕਾਂਗਰਸ ਅਤੇ 'ਆਪ' ਨੇ ਵੱਖ-ਵੱਖ ਲੋਕ ਸਭਾ ਚੋਣਾਂ ਲੜੀਆਂ ਸਨ।
ਇਹ ਵੀ ਪੜ੍ਹੋ - Weather Update : ਅੱਜ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, IMD ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PoK ਵਾਸੀਆਂ ਬਾਰੇ ਰਾਜਨਾਥ ਦਾ ਵੱਡਾ ਬਿਆਨ, ਕਿਹਾ- ਤੁਹਾਨੂੰ ਭਾਰਤ ਦਾ ਹਿੱਸਾ ਬਣਨਾ ਚਾਹੀਦੈ
NEXT STORY