ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਦਨ ਵਿਚ ਲਗਾਤਾਰ ਕਿਸਾਨਾਂ ਸਮੇਤ ਜਨਹਿੱਤ ਮੁੱਦੇ ਚੁੱਕਦੇ ਰਹਿੰਦੇ ਹਨ। ਰਾਘਵ ਚੱਢਾ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਸਦਨ 'ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ, ਉਨ੍ਹਾਂ ਨੇ ਦੇਸ਼ ਭਰ ਦੇ ਕਿਸਾਨਾਂ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਦਰਅਸਲ ਰਾਘਵ ਚੱਢਾ ਨੇ ਪਿਛਲੇ ਦਿਨੀਂ ਪਏ ਬੇਮੌਸਮੀ ਮੀਂਹ ਕਾਰਨ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਕਾਰਨ ਦੇਸ਼ ਭਰ ਦੇ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਚਰਚਾ ਕਰਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦੀ ਮੰਗ 'ਤੇ ਸੰਸਦ 'ਚ ਨੋਟਿਸ ਦਿੱਤਾ ਹੈ।
ਦੱਸ ਦੇਈਏ ਕਿ ਦੇਸ਼ ਭਰ ਵਿਚ ਬੇਮੌਸਮੀ ਮੀਂਹ ਕਾਰਨ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ, ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ। ਰਾਘਵ ਚੱਢਾ ਦਾ ਕਹਿਣਾ ਹੈ ਕਿ ਇਨ੍ਹਾਂ ਕਿਸਾਨਾਂ ਦੀ ਮਦਦ ਕਰਨਾ ਸਰਕਾਰ ਦਾ ਫ਼ਰਜ਼ ਹੈ, ਇਸ ਲਈ ਉਨ੍ਹਾਂ ਨੇ ਇਸ ਮੁੱਦੇ 'ਤੇ ਚਰਚਾ ਕਰਨ ਅਤੇ ਕਿਸਾਨਾਂ ਨੂੰ ਵਿਸ਼ੇਸ਼ ਪੈਕੇਜ ਦਿੱਤੇ ਜਾਣ ਦੀ ਮੰਗ ਕੀਤੀ, ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।
ਸੋਨੇ ਦੀ ਤਸਕਰੀ ਦਾ ਅੱਡਾ ਬਣਿਆ ਮੁੰਬਈ ਏਅਰਪੋਰਟ! 11 ਮਹੀਨਿਆਂ 'ਚ ਫੜਿਆ ਗਿਆ 360 ਕਰੋੜ ਦਾ ਸੋਨਾ
NEXT STORY