ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਲੰਡਨ ਤੋਂ ਵਾਪਸ ਆ ਗਏ ਹਨ। ਉਹ ਸ਼ਨੀਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਦੱਸਣਯੋਗ ਹੈ ਕਿ ਰਾਘਵ ਚੱਢਾ ਬੀਤੇ ਕਈ ਮਹੀਨਿਆਂ ਤੋਂ ਵਿਦੇਸ਼ 'ਚ ਸਨ। ਜਾਣਕਾਰੀ ਅਨੁਸਾਰ, ਉਹ ਯੂਕੇ 'ਚ ਆਪਣੀ ਅੱਖਾਂ ਦਾ ਇਲਾਜ ਕਰਵਾ ਰਹੇ ਸਨ। ਲੋਕ ਸਭਾ ਚੋਣਾਂ ਅਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਨੇਤਾ ਰਾਘਵ ਚੱਢਾ ਦੀ ਗੈਰ-ਮੌਜੂਦਗੀ 'ਤੇ ਕਈ ਸਵਾਲ ਵੀ ਖੜ੍ਹੇ ਹੋ ਰਹੇ ਸਨ। ਹਾਲਾਂਕਿ ਆਮ ਆਦਮੀ ਪਾਰਟੀ ਇਸ ਮਾਮਲੇ 'ਤੇ ਚੁੱਪ ਰਹੀ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਹਨ।
ਰਾਘਵ ਚੱਢਾ ਦੀ ਚੋਣਾਂ ਵਿਚਾਲੇ ਗੈਰ-ਮੌਜੂਦਗੀ ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ 'ਆਪ' ਨੇਤਾ ਸੌਰਭ ਭਾਰਦਵਾਜ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਰਾਘਵ ਅੱਖਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ, ਜਿਸ ਦੇ ਇਲਾਜ ਲਈ ਉਹ ਬ੍ਰਿਟੇਨ 'ਚ ਹਨ ਅਤੇ ਇਲਾਜ ਕਰਵਾ ਰਹੇ ਹਨ। ਉਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਰਾਘਵ ਦੀ ਬੀਮਾਰੀ ਇੰਨੀ ਗੰਭੀਰ ਹੈ ਕਿ ਉਹ ਅੱਖਾਂ ਦੀ ਰੌਸ਼ਨੀ ਵੀ ਗੁਆ ਸਕਦੇ ਹਨ। ਕਿਹਾ ਗਿਆ ਸੀ ਕਿ ਉਹ ਜਲਦ ਹੀ ਇਲਾਜ ਕਰਵਾ ਕੇ ਭਾਰਤ ਵਾਪਸ ਆਉਣਗੇ ਅਤੇ ਚੋਣ ਪ੍ਰਚਾਰ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
NEXT STORY