ਨਵੀਂ ਦਿੱਲੀ- ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਸ਼ਰਾਬ ਘਪਲੇ ਮਾਮਲੇ 'ਚ ਕੇਜਰੀਵਾਲ ਨੂੰ ਸੀ. ਬੀ. ਆਈ. ਕੇਸ 'ਚ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਰਾਘਵ ਚੱਢਾ ਨੇ 'ਐਕਸ' 'ਤੇ ਲਿਖਿਆ- ਤੁਹਾਡਾ ਸੁਆਗਤ ਹੈ ਅਰਵਿੰਦ ਕੇਜਰੀਵਾਲ
ਰਾਘਵ ਚੱਢਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ- ਤੁਹਾਡਾ ਸੁਆਗਤ ਹੈ ਅਰਵਿੰਦ ਕੇਜਰੀਵਾਲ, ਅਸੀਂ ਤੁਹਾਨੂੰ ਯਾਦ ਕੀਤਾ!
ਸੱਚ ਪਰੇਸ਼ਾਨ ਹੋ ਸਕਦਾ ਹੈ ਪਰ ਹਾਰਿਆ ਨਹੀਂ! ਆਖਰਕਾਰ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਬੇਟੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਦੀਆਂ ਬੇੜੀਆ ਤੋਂ ਮੁਕਤ ਕਰ ਦਿੱਤਾ ਹੈ। ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ! ਓਧਰ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਅਧਿਕਾਰਤ 'ਐਕਸ' ਪੇਜ਼ 'ਤੇ ਲਿਖਿਆ- 'ਸੱਤਿਅਮੇਵ ਜਯਤੇ'। ਪਾਰਟੀ ਨੇ ਸੁਪਰੀਮ ਕੋਰਟ ਦਾ ਧੰਨਵਾਦ ਜਤਾਇਆ ਅਤੇ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ।
ਇਹ ਵੀ ਪੜ੍ਹੋ- ਦਫ਼ਤਰ ਨਹੀਂ ਜਾ ਸਕਣਗੇ ਕੇਜਰੀਵਾਲ, ਜਾਣੋ ਕਿਹੜੀਆਂ ਸ਼ਰਤਾਂ 'ਤੇ ਸੁਪਰੀਮ ਕੋਰਟ ਨੇ ਦਿੱਤੀ CM ਨੂੰ ਰਾਹਤ
ਮਨੀਸ਼ ਸਿਸੋਦੀਆ ਨੇ ਕਿਹਾ- ਮੁੜ ਸੱਚ ਦੀ ਜਿੱਤ
ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਸ਼ਰਾਬ ਨੀਤੀ ਘਪਲੇ ਮਾਮਲੇ ਨਾਲ ਸਬੰਧਤ ਈਡੀ ਅਤੇ ਸੀ. ਬੀ. ਆਈ. ਦੇ ਮਾਮਲਿਆਂ ਵਿਚ ਜ਼ਮਾਨਤ ਮਿਲੀ ਹੈ। ਉਨ੍ਹਾਂ ਨੇ 'ਐਕਸ 'ਤੇ ਪੋਸਟ ਕੀਤਾ ਕਿ ਝੂਠ ਅਤੇ ਸਾਜ਼ਿਸ਼ਾਂ ਖਿਲਾਫ਼ ਲੜਾਈ ਵਿਚ ਅੱਜ ਮੁੜ ਸੱਚ ਦੀ ਜਿੱਤ ਹੋਈ ਹੈ। ਇਕ ਵਾਰ ਫਿਰ ਨਮਨ ਕਰਦਾ ਹਾਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ, ਜਿਨ੍ਹਾਂ ਨੇ 75 ਸਾਲ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਕਿਸੇ ਭਾਵੀ ਤਾਨਸ਼ਾਹ ਦੇ ਮੁਕਾਬਲੇ ਮਜ਼ਬੂਤ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਜਿਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ
21 ਮਾਰਚ ਨੂੰ ਹੋਈ ਸੀ ਕੇਜਰੀਵਾਲ ਦੀ ਗ੍ਰਿਫ਼ਤਾਰੀ
ਸ਼ਰਾਬ ਘਪਲੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲੋਕ ਸਭਾ ਚੋਣਾਂ ਕਾਰਨ 10 ਮਈ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਸਰੰਡਰ ਕਰ ਦਿੱਤਾ ਸੀ। ਇਸ ਮਾਮਲੇ ਵਿਚ ਈਡੀ ਅਤੇ ਸੀ. ਬੀ. ਆਈ. ਦੋਵੇਂ ਹੀ ਜਾਂਚ ਕਰ ਰਹੀਆਂ ਹਨ। ਈਡੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ 12 ਜੁਲਾਈ ਨੂੰ ਜ਼ਮਾਨਤ ਮਿਲ ਗਈ ਸੀ। ਹੁਣ ਉਨ੍ਹਾਂ ਨੂੰ ਸੀ. ਬੀ. ਆਈ. ਦੇ ਮਾਮਲੇ ਵਿਚ ਵੀ ਜ਼ਮਾਨਤ ਮਿਲ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਫ਼ਤਰ ਨਹੀਂ ਜਾ ਸਕਣਗੇ ਕੇਜਰੀਵਾਲ, ਜਾਣੋ ਕਿਹੜੀਆਂ ਸ਼ਰਤਾਂ 'ਤੇ ਸੁਪਰੀਮ ਕੋਰਟ ਨੇ ਦਿੱਤੀ CM ਨੂੰ ਰਾਹਤ
NEXT STORY