ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ 'ਤੇ ਤੰਜ ਕੱਸਿਆ ਹੈ। ਰਾਹੁਲ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ 'ਚ ਵਿਕਾਸ ਦਾ ਇਹ ਹਾਲ ਹੈ ਕਿ ਜਿਸ ਦਿਨ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਨਹੀਂ ਵਧਦੀ ਹੈ ਤਾਂ ਜ਼ਿਆਦਾ ਵੱਡੀ ਖ਼ਬਰ ਬਣ ਜਾਂਦੀ ਹੈ।
ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ ਦੇ ਵਿਕਾਸ ਦਾ ਇਹ ਹਾਲ ਹੈ ਕਿ ਜੇਕਰ ਕਿਸੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਾ ਵਧਣ ਤਾਂ ਵੱਡੀ ਖ਼ਬਰ ਬਣ ਜਾਂਦੀ ਹੈ।'' ਕਾਂਗਰਸ ਪੈਟਰੋਲ-ਡੀਜ਼ਲ 'ਚ ਵਾਧੇ ਦਾ ਮੁੱਦਾ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਚੁੱਕ ਰਹੀ ਹੈ। ਉਸ ਦੀ ਮੰਗ ਹੈ ਕਿ ਪੈਟਰੋਲ-ਡੀਜ਼ਲ 'ਤੇ ਲੱਗਣ ਵਾਲੀ ਉਤਪਾਦ ਫੀਸ 'ਚ ਕਮੀ ਕਰ ਕੇ ਕੋਰੋਨਾ ਮਹਾਮਾਰੀ ਦੇ ਸਮੇਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ।
ਗੁਜਰਾਤ: ਹੁਣ ਸਾਬਰਮਤੀ ਨਦੀ ’ਚ ਮਿਲਿਆ ਕੋਰੋਨਾ ਵਾਇਰਸ, ਸਾਰੇ ਨਮੂਨੇ ਪਾਏ ਗਏ ਪਾਜ਼ੇਟਿਵ
NEXT STORY