ਪੁਰਣੀਆ (ਭਾਸ਼ਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਬਿਹਾਰ ਦੇ ਸੀਮਾਂਚਲ ਖੇਤਰ ਨੂੰ ‘ਘੁਸਪੈਠੀਆਂ ਦਾ ਅੱਡਾ’ ਬਣਾਉਣ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਗੈਰ-ਕਾਨੂੰਨੀ ਪ੍ਰਵਾਸੀ ਦੀ ਪਛਾਣ ਕਰੇਗੀ, ਉਨ੍ਹਾਂ ਦੇ ਨਾਂ ਵੋਟਰ ਸੂਚੀ ਤੋਂ ਹਟਾਏਗੀ ਅਤੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਭੇਜੇਗੀ।
ਪੁਰਣੀਆ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਭਰੋਸਾ ਪ੍ਰਗਟਾਇਆ ਕਿ ਰਾਸ਼ਟਰੀ ਲੋਕਤੰਤਰਿਕ ਗੱਠਜੋੜ (ਰਾਜਗ) ਬਿਹਾਰ ’ਚ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਵੇਗਾ। ਉਨ੍ਹਾਂ ਕਿਹਾ, “243 ਮੈਂਬਰੀ ਵਿਧਾਨ ਸਭਾ ’ਚ ਰਾਜਗ 160 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗਾ।” ਗ੍ਰਹਿ ਮੰਤਰੀ ਨੇ ਕਿਹਾ, “ਸੂਬੇ ਦਾ ਅੱਧਾ ਹਿੱਸਾ ਪਹਿਲਾਂ ਹੀ ਕਾਂਗਰਸ-ਰਾਜਦ ਗੱਠਜੋੜ ਨੂੰ ਬਾਹਰ ਦਾ ਰਸਤਾ ਵਿਖਾ ਚੁੱਕਾ ਹੈ।” ਉਨ੍ਹਾਂ ਇਹ ਗੱਲ 6 ਨਵੰਬਰ ਨੂੰ ਹੋਈ ਪਹਿਲੇ ਪੜਾਅ ਦੀ ਵੋਟਿੰਗ ਦਾ ਹਵਾਲਾ ਦਿੰਦਿਆਂ ਕਹੀ।
ਸ਼ਾਹ ਨੇ ਕਿਹਾ, “ਰਾਹੁਲ ਗਾਂਧੀ ਅਤੇ ਤੇਜਸਵੀ ਯਾਦਵ ਸੀਮਾਂਚਲ ਖੇਤਰ ਨੂੰ ਘੁਸਪੈਠੀਆਂ ਦਾ ਅੱਡਾ ਬਣਾਉਣ ’ਤੇ ਤੁਲੇ ਹੋਏ ਹਨ। ਅਸੀਂ ਹਰ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰਾਂਗੇ, ਉਨ੍ਹਾਂ ਦੇ ਨਾਂ ਵੋਟਰ ਸੂਚੀ ਤੋਂ ਹਟਾਵਾਂਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਾਂਗੇ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਚੰਗਾ ਸ਼ਾਸਨ ਅਤੇ ਸੁਰੱਖਿਆ ਬਣਾਈ ਰੱਖਣ ਲਈ ਰਾਜਗ ਨੂੰ ਪੂਰਨ ਬਹੁਮਤ ਨਾਲ ਜਿੱਤਾਉਣ।
ਬਿਹਾਰ ਚੋਣਾਂ ਦੌਰਾਨ ਤੇਜ ਪ੍ਰਤਾਪ ਯਾਦਵ ਨੂੰ Y+ ਸ਼੍ਰੇਣੀ ਦੀ ਸੁਰੱਖਿਆ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
NEXT STORY