ਨਵੀਂ ਦਿੱਲੀ: ਵੋਟਰ ਸੂਚੀ ਵਿੱਚ ਗੜਬੜੀ ਦੇ ਦੋਸ਼ਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਖਿਲਾਫ਼ ਨਵੀਂ ਦਿੱਲੀ ਦੇ ਆਕਾਸ਼ਵਾਣੀ ਕੰਪਲੈਕਸ ਵਿੱਚ 7 ਘੰਟਿਆਂ ਤੋਂ ਧਰਨੇ 'ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਉੱਥੋਂ ਹਟਾ ਕੇ ਹਿਰਾਸਤ ਵਿੱਚ ਲੈ ਲਿਆ ਹੈ। ਆਕਾਸ਼ਵਾਣੀ ਭਵਨ ਚੋਣ ਕਮਿਸ਼ਨ ਦੀ ਇਮਾਰਤ ਦੇ ਬਿਲਕੁਲ ਨੇੜੇ ਸਥਿਤ ਹੈ, ਜਿੱਥੇ ਕਾਂਗਰਸੀ ਆਗੂ ਰਾਤ ਗੁਜ਼ਾਰਨ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਦਿੱਲੀ ਪੁਲਸ ਨੇ ਕੇ.ਸੀ. ਵੇਣੂਗੋਪਾਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਰਾਹੁਲ ਗਾਂਧੀ ਨੇ ਮੰਗ ਰੱਖੀ ਹੈ ਕਿ ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਦੋ ਹੋਰ ਚੋਣ ਕਮਿਸ਼ਨਰਾਂ ਨਾਲ ਮਿਲੇ ਬਿਨਾਂ ਵਾਪਸ ਨਹੀਂ ਜਾਣਗੇ। ਕਾਂਗਰਸ ਨੇ ਰਸਮੀ ਤੌਰ 'ਤੇ ਮੁਲਾਕਾਤ ਲਈ ਚਿੱਠੀ ਭੇਜੀ ਹੈ, ਪਰ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ। ਕਾਂਗਰਸ ਦੀ ਸ਼ਰਤ ਹੈ ਕਿ ਚੋਣ ਕਮਿਸ਼ਨਰ ਸਾਰੇ 300 ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ।
ਇਸ ਸਥਿਤੀ ਨੂੰ ਦੇਖਦੇ ਹੋਏ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਦਿੱਲੀ ਵਿੱਚ ਹੀ ਮੌਜੂਦ ਰਹਿਣ ਦੀ ਹਦਾਇਤ ਦਿੱਤੀ ਹੈ। ਕਾਂਗਰਸ ਨੇ 1 ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ 'ਇੰਡੀਆ' (INDIA) ਗਠਜੋੜ ਦੀ ਰੈਲੀ ਕਰਨ ਲਈ ਮੈਦਾਨ ਬੁੱਕ ਕਰਵਾ ਲਿਆ ਹੈ। ਇਸ ਦੇ ਨਾਲ ਹੀ, ਗਠਜੋੜ ਦੇ ਪ੍ਰਮੁੱਖ ਆਗੂਆਂ ਨੇ 7-8 ਅਕਤੂਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਾ ਸਮਾਂ ਮੰਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
30 ਯਾਤਰੀਆਂ ਨੂੰ ਲੈ ਕੇ ਬਿਹਾਰ ਜਾ ਰਹੀ ਡਬਲ ਡੈਕਰ ਬੱਸ ਬਣੀ ਅੱਗ ਦਾ ਗੋਲਾ, ਪੈ ਗਿਆ ਚੀਕ-ਚਿਹਾੜਾ
NEXT STORY