ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਤੰਜ ਕੱਸਿਆ ਹੈ। ਪਿ੍ਰਯੰਕਾ ਗਾਂਧੀ ਨੇ ਮੋਦੀ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਚੱਪਲ ਪਹਿਨਣ ਵਾਲਿਆਂ ਨੂੰ ਹਵਾਈ ਸਫ਼ਰ ਕਰਾਉਣ ਦੀ ਗੱਲ ਕਰਨ ਵਾਲੀ ਸਰਕਾਰ ਨੇ ਮਹਿੰਗਾਈ ਇੰਨੀ ਵਧਾ ਦਿੱਤੀ ਕਿ ਗਰੀਬਾਂ ਦਾ ਹਵਾਈ ਸਫ਼ਰ ਤਾਂ ਦੂਰ ਉਨ੍ਹਾਂ ਦਾ ਸੜਕ ’ਤੇ ਤੁਰਨਾ ਤਕ ਮੁਸ਼ਕਲ ਹੋ ਗਿਆ ਹੈ।
ਪਿ੍ਰਯੰਕਾ ਨੇ ਜੋ ਖ਼ਬਰ ਸਾਂਝੀ ਕੀਤੀ ਹੈ, ਉਸ ਵਿਚ ਹੁਣ ਪੈਟਰੋਲ ਜਹਾਜ਼ ਦੇ ਤੇਲ ਤੋਂ 30 ਫ਼ੀਸਦੀ ਵਧੇਰੇ ਮਹਿੰਗਾ ਹੋ ਗਿਆ ਹੈ। ਪੈਟਰੋਲ ਮਾਰਕੀਟਿੰਗ ਕੰਪਨੀਆਂ ਵਲੋਂ ਜਾਰੀ ਕੀਮਤ ਨੋਟੀਫ਼ਿਕੇਸ਼ਨ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੋਹਾਂ ਦੀਆਂ ਕੀਮਤਾਂ ’ਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਦਿੱਲੀ ਵਿਚ ਹੁਣ ਪੈਟਰੋਲ 105.84 ਰੁਪਏ ਪ੍ਰਤੀ ਲਿਟਰ ਦੇ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ।
ਓਧਰ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਇਹ ਬੇਹੱਦ ਗੰਭੀਰ ਮੁੱਦਾ ਹੈ- ਚੋਣ-ਵੋਟ-ਰਾਜਨੀਤੀ ਤੋਂ ਪਹਿਲਾਂ ਆਉਂਦੀਆਂ ਹਨ, ਜਨਤਾ ਦੀਆਂ ਮੁੱਢਲੀਆਂ ਲੋੜਾਂ ਵੀ ਅੱਜ ਪੂਰੀਆਂ ਨਹੀਂ ਹੋ ਰਹੀਆਂ ਹਨ। ਮੋਦੀ ਮਿੱਤਰਾਂ ਦੇ ਫਾਇਦੇ ਲਈ ਜਿਸ ਜਨਤਾ ਨੂੰ ਧੋਖਾ ਦਿੱਤਾ ਜਾ ਰਿਹਾ ਹੈ, ਮੈਂ ਉਸ ਜਨਤਾ ਨਾਲ ਹਾਂ ਅਤੇ ਉਨ੍ਹਾਂ ਦੀ ਆਵਾਜ਼ ਚੁੱਕਦਾ ਰਹਾਂਗਾ।
ਕਾਂਗਰਸ ਨੇ ਵੀ ਆਪਣੇ ਅਧਿਕਾਰਤ ਪੇਜ਼ ’ਤੇ ਟਵੀਟ ਕਰ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਲਈ ਸਰਕਾਰ ਦਾ ਆਲੋਚਨਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀ ਲੁੱਟ ਦਾ ਜਿਊਂਦਾ ਜਾਗਦਾ ਸਬੂਤ ਪੈਟਰੋਲ ਦਾ ਜਹਾਜ਼ ਦੇ ਈਂਧਨ ਤੋਂ ਮਹਿੰਗਾ ਹੋਣਾ ਹੈ। ਮੋਦੀ ਸਰਕਾਰ ਦੀ ਜਨ ਲੁੱਟ ਪ੍ਰੋਗਰਾਮ ਦੇਸ਼ ਦੀ ਜਨਤਾ ’ਤੇ ਭਾਰੀ ਪੈ ਰਹੀ ਹੈ। ਹੁਣ ਮੋਦੀ ਸਰਕਾਰ ਦੀ ਲੁੱਟ ’ਤੇ ਲਗਾਮ ਲਗਣਾ ਚਾਹੀਦਾ ਹੈ।
ਉੱਤਰ ਪ੍ਰਦੇਸ਼ ’ਚ ਕਚਹਿਰੀ ਕੰਪਲੈਕਸ ’ਚ ਵਕੀਲ ਦੀ ਗੋਲੀ ਲੱਗਣ ਨਾਲ ਮੌਤ
NEXT STORY