ਭੋਪਾਲ (ਭਾਸ਼ਾ)- ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਠਹਿਰਾਏ ਜਾਣ ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਨੋਟਿਸ ਭੇਜੇ ਜਾਣ 'ਤੇ ਪਾਰਟੀ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਰਾਹੁਲ ਉਨ੍ਹਾਂ ਦੇ ਘਰ 'ਚ ਰਹਿ ਸਕਦੇ ਹਨ। ਦਿਗਵਿਜੇ ਨੇ ਟਵੀਟ ਕੀਤਾ,''ਰਾਹੁਲ ਗਾਂਧੀ ਜੀ, ਤੁਹਾਡੇ ਵਰਗੇ ਉਧਾਰ ਦਿਲ ਵਾਲੇ ਲੋਕਾਂ ਲਈ ਤਾਂ ਪੂਰਾ ਦੇਸ਼ ਹੀ ਪਰਿਵਾਰ ਹੈ ਅਤੇ 'ਵਸੁਧੈਵਕੁਟੁੰਬਕਮ' ਦੀ ਇਹੀ ਭਾਵਨਾ ਸਾਡੇ ਦੇ ਦਾ ਮੂਲ ਚਰਿੱਤਰ ਹੈ।'' ਉਨ੍ਹਾਂ ਨੇ ਲਿਖਿਆ,''ਰਾਹੁਲ ਜੀ, ਮੇਰਾ ਘਰ ਤੁਹਾਡਾ ਘਰ ਹੈ। ਮੈਂ ਆਪਣੇ ਘਰ ਤੁਹਾਡਾ ਸੁਆਗਤ ਕਰਦਾ ਹਾਂ ਅਤੇ ਆਪਣੀ ਚੰਗੀ ਕਿਸਮਤ ਮੰਨਾਂਗਾ ਜੇਕਰ ਤੁਸੀਂ ਮੇਰੇ ਘਰ ਆ ਕੇ ਰਹੋਗੇ।'' ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਐਲਾਨ ਕਾਂਗਰਸ ਨੇਤਾ ਰਾਹੁਲ ਨੂੰ 22 ਅਪ੍ਰੈਲ ਤੱਕ ਉਨ੍ਹਾਂ ਨੂੰ ਅਲਾਟ ਸਰਕਾਰੀ ਬੰਗਲਾ ਖ਼ਾਲੀ ਕਰਨ ਨੂੰ ਕਿਹਾ ਗਿਆ ਹੈ।
ਰਾਹੁਲ ਗਾਂਧੀ ਨੂੰ ਪਿਛਲੇ ਹਫ਼ਤੇ ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਠਹਿਰਾਏ ਜਾਣ ਦੇ ਮੱਦੇਨਜ਼ਰ ਲੋਕ ਸਭਾ ਦੀ ਰਿਹਾਇਸ਼ ਸੰਬੰਧੀ ਕਮੇਟੀ ਨੇ ਕਾਂਗਰਸ ਨੇਤਾ ਨੂੰ ਰਾਸ਼ਟਰੀ ਰਾਜਧਾਨੀ 'ਚ 12 ਤੁਗਲਕ ਲੇਨ ਸਥਿਤ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਨੋਟਿਸ ਭੇਜਿਆ ਹੈ। ਗੁਜਰਾਤ 'ਚ ਸੂਰਤ ਦੀ ਇਕ ਅਦਾਲਤ ਨੇ 'ਮੋਦੀ ਸਰਨੇਮ' ਸੰਬੰਧੀ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ 2019 'ਚ ਦਰਜ ਅਪਰਾਧਕ ਮਾਣਹਾਨੀ ਦੇ ਇਕ ਮਾਮਲੇ 'ਚ ਉਨ੍ਹਾਂ ਨੂੰ 23 ਮਾਰਚ ਨੂੰ ਦੋਸ਼ ਠਹਿਰਾਇਆ ਅਤੇ 2 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਇਸ ਦੇ ਅਗਲੇ ਦਿਨ 24 ਮਾਰਚ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰਾਂ ਤੋਂ ਅਯੋਗ ਠਹਿਰਾ ਦਿੱਤਾ ਗਿਆ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਯੋਗ ਠਹਿਰਾਏ ਗਏ ਮੈਂਬਰ ਨੂੰ ਉਨ੍ਹਾਂ ਦੀ ਮੈਂਬਰਤਾ ਜਾਣ ਦੇ ਇਕ ਮਹੀਨੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨਾ ਹੁੰਦਾ ਹੈ।
ਕਰਨਾਟਕ 'ਚ ਵੱਜਿਆ ਚੋਣ ਬਿਗੁਲ; EC ਵਲੋਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, ਬਜ਼ੁਰਗ ਵੋਟਰਾਂ ਨੂੰ ਮਿਲੇਗੀ ਖ਼ਾਸ ਸਹੂਲਤ
NEXT STORY