ਨਵੀਂ ਦਿੱਲੀ (ਏਜੰਸੀਆਂ) : ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਰਾਹੁਲ ਗਾਂਧੀ 'ਤੇ ਤੰਜ ਕੱਸਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਕੋਰੋਨਾ ਅਤੇ ਇਸ ਨਾਲ ਜੁੜੇ ਸੰਕਟ ਦੇ ਬਾਰੇ 'ਚ ਬੁਨਿਆਦੀ ਸਮਝ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਇਸ ਦਾ ਸਹੀ ਅਧਿਐਨ ਕੀਤਾ ਹੈ, ਜਿਸ ਕਾਰਣ ਉਹ ਗੁਮਰਾਹ ਕਰਨ ਵਾਲੀਆਂ ਗੱਲਾਂ ਕਹਿੰਦੇ ਰਹਿੰਦੇ ਹਨ।
ਉੱਥੇ ਦੂਜੇ ਪਾਸੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ 'ਤੇ ਨਿਆਂਪਾਲਿਕਾ 'ਤੇ ਦਬਾਅ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਸਾਫ ਕੀਤਾ ਹੈ ਕਿ ਚੋਣਾਂ 'ਚ ਵਾਰ-ਵਾਰ ਹਾਰੇ ਲੋਕ ਇਸ ਤਰ੍ਹਾਂ ਨਾਲ ਰਾਜਨੀਤਿ ਨੂੰ ਕੰਟਰੋਲ ਨਹੀਂ ਕਰ ਸਕਦੇ। ਲਾਕਡਾਊਨ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਸਵਾਲ ਚੁੱਕਣ 'ਤੇ ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਦੀਆਂ ਗੱਲਾਂ ਤਾਂ ਉਨ੍ਹਾਂ ਦੇ ਮੁੱਖ ਮੰਤਰੀ ਵੀ ਨਹੀਂ ਸੁਣਦੇ।
ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਭਾਰਤ 'ਚ ਸਭ ਤੋਂ ਤੇਜ਼ੀ ਨਾਲ ਵਧ ਰਹੇ ਕੋਰੋਨਾ ਦੇ ਮਾਮਲੇ
NEXT STORY