ਪ੍ਰਯਾਗਰਾਜ- ਇਲਾਹਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਵਿਕਰਮ ਡੀ. ਚੌਹਾਨ ਨੇ ਸਿਮਰਨ ਗੁਪਤਾ ਨਾਮ ਦੀ ਇਕ ਔਰਤ ਦੁਆਰਾ ਦਾਇਰ ਪਟੀਸ਼ਨ 'ਤੇ ਇਹ ਹੁਕਮ ਸੁਣਾਇਆ। ਪਟੀਸ਼ਨਕਰਤਾ ਨੇ ਸੰਭਲ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ।
ਸੰਭਲ ਅਦਾਲਤ ਨੇ 2025 'ਚ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀਆਂ ਕਥਿਤ ਵਿਵਾਦਪੂਰਨ ਟਿੱਪਣੀਆਂ ਲਈ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਨੂੰ ਪਟੀਸ਼ਨਕਰਤਾ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਪਟੀਸ਼ਨਕਰਤਾ ਦੇ ਅਨੁਸਾਰ, ਰਾਹੁਲ ਗਾਂਧੀ ਨੇ 2025 'ਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਦੇ ਉਦਘਾਟਨ ਦੌਰਾਨ ਕਿਹਾ ਸੀ ਕਿ ਅਸੀਂ ਭਾਜਪਾ, ਆਰਐੱਸਐੱਸ ਅਤੇ ਭਾਰਤ ਸਰਕਾਰ ਵਿਰੁੱਧ ਲੜ ਰਹੇ ਹਾਂ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਸ ਟਿੱਪਣੀ ਨੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਕਿਉਂਕਿ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੇਸ਼ਧ੍ਰੋਹ ਦੇ ਬਰਾਬਰ ਹਨ ਅਤੇ ਜਾਣਬੁੱਝ ਕੇ ਦੇਸ਼ ਨੂੰ ਅਸਥਿਰ ਕਰਨ ਦੇ ਇਰਾਦੇ ਨਾਲ ਕੀਤੀਆਂ ਗਈਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਰਗੀ ਕਰੂਜ਼ ਹਾਦਸਾ : ਗੋਤਾਖੋਰਾਂ ਨੂੰ ਡੁੱਬੀ ਕਿਸ਼ਤੀ 'ਚੋਂ ਮਾਂ ਅਤੇ ਗਲ ਲੱਗੇ ਬੱਚੇ ਦੀਆਂ ਮਿਲੀਆਂ ਲਾਸ਼ਾਂ
NEXT STORY