ਨਵੀਂ ਦਿੱਲੀ (ਏਜੰਸੀ)- ਦਿੱਲੀ ਪੁਲਸ ਨੇ ਪ੍ਰਦਰਸ਼ਨ ਦੌਰਾਨ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਅਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੇ ਦੋਸ਼ 'ਚ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਪੁਲਸ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੇ ਕਈ ਆਗੂਆਂ ਤੋਂ ਇਲਾਵਾ, ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੇ ਪਾਰਟੀ ਵਰਕਰਾਂ ਖ਼ਿਲਾਫ਼ ਵੀ ਐੱਫਆਈਆਰ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬੁੱਧਵਾਰ ਨੂੰ ਇੱਥੇ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਹੋਈਆਂ ਘਟਨਾਵਾਂ ਦੇ ਸਿਲਸਿਲੇ 'ਚ ਦਰਜ ਕੀਤਾ ਗਿਆ ਹੈ। ਪੁਲਸ ਦੋਸ਼ਾਂ ਅਤੇ ਇਸ 'ਚ ਸ਼ਾਮਲ ਲੋਕਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕੁੱਲ 91 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ, ਜਿਨ੍ਹਾਂ 'ਚ ਕਈ ਸੰਸਦ ਮੈਂਬਰ ਅਤੇ ਆਗੂ ਸ਼ਾਮਲ ਸਨ। ਵਿਰੋਧੀ ਦਲਾਂ ਦੇ ਗਠਜੋੜ 'ਇੰਡੀਆ' ਦੇ ਆਗੂਆਂ ਦੇ ਵਿਰੋਧ ਪ੍ਰਦਰਸ਼ਨ ਦੀ ਰਾਹੁਲ ਗਾਂਧੀ ਨੇ ਅਗਵਾਈ ਕੀਤੀ ਸੀ, ਜਿਸ ਤੋਂ ਬਾਅਦ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਸਮੇਤ ਕਈ ਸੰਸਦ ਮੈਂਬਰਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਸੀ।
ਜਨਪਥ ਸਥਿਤ ਇਕ ਦੱਖਣ ਭਾਰਤੀ ਸ਼ਾਕਾਹਾਰੀ ਰੈਸਟੋਰੈਂਟ 'ਚ ਦੁਪਹਿਰ ਦੇ ਭੋਜਨ ਮਗਰੋਂ ਜਦੋਂ ਵਿਰੋਧੀ ਨੇਤਾ ਬੱਸਾਂ 'ਚ ਸਵਾਰ ਹੋ ਕੇ ਜੰਤਰ-ਮੰਤਰ 'ਤੇ ਅਚਾਨਕ ਧਰਨੇ ਲਈ ਜਾ ਰਹੇ ਸਨ, ਉਦੋਂ ਪੁਲਸ ਨੇ ਉਨ੍ਹਾਂ ਨੂੰ ਰਸਤੇ 'ਚ ਰੋਕ ਦਿੱਤਾ, ਜਿਸ ਨਾਲ ਦੋਵਾਂ ਪੱਖਾਂ 'ਚ ਤਿੱਖੀ ਬਹਿਸ ਹੋਈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਵਿਰੋਧੀ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਾਲੇ ਪ੍ਰਿਯੰਕਾ ਗਾਂਧੀ ਅਤੇ ਹੋਰ ਮਹਿਲਾ ਨੇਤਾ ਸੰਵਿਧਾਨ ਦੀ ਕਾਪੀ ਹੱਥ 'ਚ ਲੈ ਕੇ ਸੜਕ 'ਤੇ ਲੇਟ ਗਈਆਂ, ਜਿਨ੍ਹਾਂ ਨੂੰ ਜ਼ਬਰਨ ਹਟਾ ਕੇ ਪੁਲਸ ਬੱਸਾਂ 'ਚ ਬਿਠਾਇਆ ਗਿਆ। ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ 'ਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ), ਭਾਰਤੀ ਕਮਿਊਨਿਸਟ ਪਾਰਟੀ (ਭਾਕਪਾ), ਰਾਸ਼ਟਰੀ ਜਨਤਾ ਦਲ, ਇੰਡੀਅਨ ਯੂਨੀਅਨ ਮੁਸਲਿਮ ਲੀਗ ਅਤੇ ਕੁਝ ਹੋਰ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਘਰ ਗੂੰਜੀਆਂ ਕਿਲਕਾਰੀਆਂ ! ਪੋਸਟ ਰਾਹੀਂ ਸਾਂਝੀ ਕੀਤੀ ਖੁਸ਼ੀ
NEXT STORY