ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਸ ਦੇ ਲਾਠੀਚਾਰਜ 'ਚ ਜ਼ਖਮੀ ਹੋਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ, ਪ੍ਰਿਯੰਕਾ ਅਤੇ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਰਾਮ ਮਨੋਹਰ ਲੋਹੀਆ (ਆਰਐੱਮਐੱਲ) ਹਸਪਤਾਲ 'ਚ ਉਸ ਜ਼ਖ਼ਮੀ ਵਿਦਿਆਰਥਣ ਦੀ ਮਾਂ ਨੂੰ ਵੀ ਮਿਲੇ, ਜਿਸ ਨੂੰ ਸੋਮਵਾਰ ਨੂੰ ਗੰਭੀਰ ਹਾਲਤ 'ਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਵੀਡੀਓ ਜਾਰੀ ਕਰ ਕੇ ਪੋਸਟ ਕੀਤਾ ਕਿ ਕਾਂਗਰਸ ਦੇ ਤਿੰਨ ਮੁੱਖ ਨੇਤਾਵਾਂ ਨੇ ਸੋਮਵਾਰ ਨੂੰ ਨੌਜਵਾਨਾਂ ਦੇ ਪ੍ਰਦਰਸ਼ਨ ਦੌਰਾਨ ਪੁਲਸ ਦੀ ਬੇਰਹਿਮੀ ਅਤੇ ਲਾਠੀਚਾਰਜ 'ਚ ਜ਼ਖ਼ਮੀ ਹੋਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।
ਪਾਰਟੀ ਨੇ ਦੋਸ਼ ਲਗਾਇਆ ਕਿ ਦੇਸ਼ 'ਚ ਵਿਦਿਆਰਥੀਆਂ ਦਾ ਭਵਿੱਖ ਕੁਚਲਿਆ ਜਾ ਰਿਹਾ ਹੈ ਅਤੇ ਆਵਾਜ਼ ਚੁੱਕਣ 'ਤੇ ਉਨ੍ਹਾਂ 'ਤੇ ਲਾਠੀਆਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਕਹਿਾ ਕਿ ਪੁਲਸ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
NEXT STORY