ਨਵੀਂ ਦਿੱਲੀ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਸ਼ਾਮ ਹਾਥਰਸ 'ਚ ਹੈਵਾਨੀਅਤ ਦਾ ਸ਼ਿਕਾਰ ਹੋਈ 19 ਸਾਲਾ ਕੁੜੀ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਰਾਹੁਲ ਅਤੇ ਪ੍ਰਿਯੰਕਾ ਨੇ ਪੀੜਤਾ ਦੇ ਪਰਿਵਾਰ ਦੇ ਲੋਕਾਂ ਨਾਲ ਕਰੀਬ 50 ਮਿੰਟ ਰਹੇ। ਪੀੜਤਾ ਦੇ ਪਿੰਡ ਤੋਂ ਨਿਕਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਮੁਲਾਕਾਤ ਬਾਰੇ ਦੱਸਿਆ ਹੈ। ਰਾਹੁਲ ਨੇ ਟਵੀਟ ਕਰ ਲਿਖਿਆ, ਮੈਂ ਹਾਥਰਸ ਦੇ ਪੀੜਤ ਪਰਿਵਾਰ ਨੂੰ ਮਿਲਿਆ ਅਤੇ ਉਨ੍ਹਾਂ ਦਾ ਦਰਦ ਸਮਝਿਆ। ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਅਸੀਂ ਇਸ ਮੁਸ਼ਕਲ ਸਮੇਂ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ 'ਚ ਪੂਰੀ ਮਦਦ ਕਰਨਗੇ। ਯੂ.ਪੀ. ਸਰਕਾਰ ਚਾਹ ਕੇ ਵੀ ਮਨਮਾਨੀ ਨਹੀਂ ਕਰ ਸਕੇਗੀ ਕਿਉਂਕਿ ਹੁਣ ਇਸ ਦੇਸ਼ ਦੀ ਧੀ ਨੂੰ ਇਨਸਾਫ ਦਿਵਾਉਣ ਲਈ ਪੂਰਾ ਦੇਸ਼ ਖੜਾ ਹੈ।
ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਜਦੋਂ ਰਾਹੁਲ ਉਨ੍ਹਾਂ ਦੇ ਘਰ ਤੋਂ ਨਿਕਲੇ ਤਾਂ ਉਨ੍ਹਾਂ ਕਿਹਾ, ਅਸੀਂ ਇਸ ਦੁੱਖ 'ਚ ਪੀੜਤ ਪਰਿਵਾਰ ਦੇ ਨਾਲ ਹਾਂ। ਸਰਕਾਰ ਇਨ੍ਹਾਂ ਨੂੰ ਡਰਾ-ਧਮਕਾ ਰਹੀ ਹੈ। ਇਨ੍ਹਾਂ ਨੂੰ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਦਾਰੀ ਹੈ। ਸੁਰੱਖਿਆ ਦੇਣ 'ਚ ਯੂ.ਪੀ. ਸਰਕਾਰ ਅਸਫਲ ਰਹੀ ਹੈ। ਇਨ੍ਹਾਂ ਨੂੰ ਧਮਕਾ ਕੇ ਕਾਗਜ਼ਾਂ 'ਤੇ ਦਸਤਖ਼ਤ ਕਰਵਾਏ ਗਏ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਧੀ ਦਾ ਚਿਹਰਾ ਵੀ ਨਹੀਂ ਦੇਖਣ ਦਿੱਤਾ ਗਿਆ, ਉਨ੍ਹਾਂ ਨਾਲ ਗਲਤ ਹੋਇਆ ਹੈ। ਅਸੀਂ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਤੱਕ ਲੜਦੇ ਰਹਾਂਗੇ। ਦੋ ਦਿਨ ਪਹਿਲਾਂ ਵੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਲਈ ਹਾਥਰਸ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਸੀ। ਸ਼ਨੀਵਾਰ ਨੂੰ ਕਾਫ਼ੀ ਤਣਾਅ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ।
ਅਸਾਮ ਦੇ ਕਾਮਰੂਪ 'ਚ 3.9 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ
NEXT STORY