ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੰਡਮਾਨ ਅਤੇ ਨਿਕੋਬਾਰ ਟਾਪੂ ਦੀ ਆਪਣੀ ਯਾਤਰਾ ਦੌਰਾਨ ਸ੍ਰੀ ਸਿੰਘ ਸਭਾ ਗੁਰਦੁਆਰੇ 'ਚ ਮੱਥਾ ਟੇਕਿਆ। ਰਾਹੁਲ ਗਾਂਧੀ ਨੇ ਇਸ ਦੌਰਾਨ ਉੱਥੇ ਮੌਜੂਦ ਸਿੱਖ ਭਾਈਚਾਰੇ ਨਾਲ ਥੋੜ੍ਹੀ ਦੇਰ ਗੱਲਬਾਤ ਵੀ ਕੀਤੀ।
ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 'ਐਕਸ
' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,''ਗ੍ਰੇਟ ਨਿਕੋਬਾਰ ਦੇ ਜੰਗਲ ਬੇਹੱਦ ਪ੍ਰਾਚੀਨ ਹਨ, ਜਿਨ੍ਹਾਂ ਵਿਕਸਿਤ ਹੋਣ 'ਚ ਪੀੜ੍ਹੀਆਂ ਲੱਗੀਆਂ ਹਨ। ਉਨ੍ਹਾਂ ਅਨੁਸਾਰ ਇਸ ਸਰਕਾਰ ਵਲੋਂ ਪ੍ਰਸਤਾਵਿਤ ਵਿਕਾਸ ਪ੍ਰਾਜੈਕਟਾਂ ਦੇ ਅਧੀਨ ਲੱਖਾਂ ਦਰੱਖਤਾਂ ਦੀ ਕਟਾਈ ਅਤੇ ਕਰੀਬ 160 ਵਰਗ ਕਿਲੋਮੀਰਟ ਜੰਗਲਾਤ ਖੇਤਰ ਨੂੰ ਖਤਮ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੀ ਕੁਦਰਤੀ ਅਤੇ ਜਨਜਾਤੀ ਵਿਰਾਸਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ 'ਚ ਸਥਾਨਕ ਆਦਿਵਾਸੀ ਭਾਈਚਾਰਿਆਂ ਅਤੇ ਨਿਵਾਸੀਆਂ ਦੇ ਅਧਿਕਾਰਾਂ ਦੀ ਅਣਦੇਖੀ ਹੋ ਰਹੀ ਹੈ ਅਤੇ ਇਹ ਵਿਕਾਸ ਨਹੀਂ ਸਗੋਂ ਵਿਕਾਸ ਦੀ ਭਾਸ਼ਾ 'ਚ ਲੁੱਕਿਆ ਹੋਇਆ ਵਿਨਾਸ਼ ਹੈ।'' ਕਾਂਗਰਸ ਨੇਤਾ ਨੇ ਇਸ ਪੂਰੇ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਕਿਹਾ ਕਿ ਦੇਸ਼ ਵਾਸੀਆਂ ਨੂੰ ਇਸ ਦੀ ਸੱਚਾਈ ਸਮਝਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਪਾਰਦਰਸ਼ਤਾ ਨਾਲ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
NEXT STORY