ਨਵੀਂ ਦਿੱਲੀ— ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਨੇ ਸੋਨੀਆ ਗਾਂਧੀ ਦੇ ਸਾਹਮਣੇ ਅਸਤੀਫੇ ਦੀ ਪੇਸ਼ਕਸ਼ ਰੱਖੀ। ਜਿਸ ਤੋਂ ਬਾਅਦ ਮਾਂ ਸੋਨੀਆ ਗਾਂਧੀ ਨੇ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ. ਡਬਲਿਊ. ਸੀ. 'ਚ 10 ਦਿਨ ਬਾਅਦ ਹੋਵੇਗਾ।
ਦੱਸਣਯੋਗ ਹੈ ਕਿ ਅਮੇਠੀ ਤੋਂ ਰਾਹੁਲ ਗਾਂਧੀ ਦਾ ਮੁਕਾਬਲਾ ਭਾਜਪਾ ਦੀ ਸਮਰਿਤੀ ਇਰਾਨੀ ਨਾਲ ਹੋਇਆ। ਇਸ ਸੀਟ 'ਤੇ ਫੈਸਲਾ ਆਉਣ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਹਾਰ ਸਵੀਕਾਰ ਕਰ ਲਈ ਅਤੇ ਬਕਾਇਦਾ ਸਮਰਿਤੀ ਨੂੰ ਵਧਾਈ ਵੀ ਦਿੱਤੀ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਨੂੰ ਜਿੱਤ ਲਈ ਵਧਾਈ ਦਿੱਤੀ।
ਵੱਡੀ ਜਿੱਤ ਦੀ ਰਾਹ 'ਤੇ ਭਾਜਪਾ, ਦੇਸ਼ ਭਰ ਨੇ ਸੁਣੀ ਮੋਦੀ ਦੇ 'ਮਨ ਕੀ ਬਾਤ'
NEXT STORY