ਨਵੀਂ ਦਿੱਲੀ (ਵਾਰਤਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਾਈਡ੍ਰੋਕਸੀਕਲੋਰੋਕਿਨ ਦਵਾਈ ਦੀ ਭਾਰਤ ਤੋਂ ਸਪਲਾਈ ਨਾ ਹੋਣ 'ਤੇ ਜਵਾਬੀ ਕਾਰਵਾਈ ਦੀ ਧਮਕੀ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਦਬਾਅ 'ਚ ਆਏ ਬਿਨਾਂ ਪਹਿਲਾਂ ਆਪਣੇ ਨਾਗਰਿਕਾਂ ਨੂੰ ਦਵਾਈ ਉਪਲੱਬਧ ਕਰਵਾਉਣੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਡੇ ਨਾਗਰਿਕਾਂ ਦੀ ਜ਼ਰੂਰਤ ਪੂਰੀ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਉੱਚਿਤ ਮਾਤਰਾ 'ਚ ਜ਼ਰੂਰੀ ਦਵਾਈ ਮਿਲਣੀ ਚਾਹੀਦੀ ਹੈ, ਉਸ ਤੋਂ ਬਾਅਦ ਹੀ ਲੋੜਵੰਦ ਦੇਸ਼ਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਟਵੀਟ ਕੀਤਾ ਕਿ ਦੋਸਤੀ 'ਚ ਬਦਲਾ ਨਹੀਂ ਹੁੰਦਾ। ਭਾਰਤ ਨੂੰ ਸੰਕਟ ਦੇ ਸਮੇਂ ਸਾਰੇ ਲੋੜਵੰਦ ਦੇਸ਼ਾਂ ਦੀ ਮਦਦ ਕਰਨੀ ਚਾਹੀਦੀ ਹੈ ਪਰ ਪਹਿਲਾਂ ਦੇਸ਼ ਵਾਸੀਆਂ ਲਈ ਉੱਚਿਤ ਮਾਤਰਾ 'ਚ ਦਵਾਈ ਉਪਲੱਬਧ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਭਾਰਤ ਨੇ ਹਾਈਡ੍ਰੋਕਸੀਕਲੋਰੋਕਿਨ ਦਵਾਈ ਦੀ ਬਰਾਮਦਗੀ ਤੋਂ ਪਾਬੰਦੀ ਨਹੀਂ ਹਟਾਈ ਤਾਂ ਉਹ ਜਵਾਬੀ ਕਾਰਵਾਈ ਕਰ ਸਕਦੇ ਹਨ। ਇਸ ਦਵਾਈ ਦਾ ਇਸਤੇਮਾਲ ਕੋਰੋਨਾਵਾਇਰਸ (ਕੋਵਿਡ-19) ਤੋਂ ਪੀੜਤ ਮਰੀਜ਼ਾਂ ਦੇ ਇਲਾਜ 'ਚ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਦਵਾਈ ਦੀ ਸਪਲਾਈ ਲਈ ਫੋਨ 'ਤੇ ਗੱਲਬਾਤ ਜ਼ਰੀਏ ਅਪੀਲ ਕੀਤੀ ਸੀ।
ਮਹਾਰਾਸ਼ਟਰ 'ਚ ਕੋਵਿਡ-19 ਦੇ 23 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ
NEXT STORY