ਹੈਦਰਾਬਾਦ : ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਜਾਤੀ ਜਨਗਣਨਾ ਦੇ ਵਿਸ਼ੇ 'ਤੇ ਪਾਰਟੀ ਦੀ ਤੇਲੰਗਾਨਾ ਇਕਾਈ ਦੁਆਰਾ ਆਯੋਜਿਤ ਬੈਠਕ 'ਚ ਹਿੱਸਾ ਲੈਣਗੇ। ਇਹ ਮੀਟਿੰਗ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਤੀ ਸਰਵੇਖਣ ਸਬੰਧੀ ਕੀਤੀ ਜਾ ਰਹੀ ਹੈ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ (ਟੀਪੀਸੀਸੀ) ਨੂੰ ਦਿੱਤੇ ਗਏ ਪ੍ਰੋਗਰਾਮ ਦੇ ਅਨੁਸਾਰ, ਗਾਂਧੀ ਉੱਤਰ ਪ੍ਰਦੇਸ਼ ਦੇ ਫੁਰਸਤਗੰਜ ਹਵਾਈ ਅੱਡੇ ਤੋਂ ਵਿਸ਼ੇਸ਼ ਉਡਾਣ ਰਾਹੀਂ ਸ਼ਾਮ 4.45 ਵਜੇ ਇੱਥੇ ਪਹੁੰਚਣਗੇ।
ਇਹ ਵੀ ਪੜ੍ਹੋ - ਤੁਸੀਂ ਵੀ ਹੋ Bubblegum ਦੇ ਸ਼ੌਕੀਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਜਾ ਸਕਦੀ ਹੈ ਤੁਹਾਡੀ ਜਾਨ
ਟੀਪੀਸੀਸੀ ਦੇ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਿੱਧੇ ਇੱਥੇ ਬੋਵਨਪੱਲੀ ਸਥਿਤ ਗਾਂਧੀਵਾਦੀ ਵਿਚਾਰਧਾਰਾ ਕੇਂਦਰ ਵਿੱਚ ਪਹੁੰਚਣਗੇ ਅਤੇ ਸ਼ਾਮ 6.30 ਵਜੇ ਤੱਕ ਜਾਤੀ ਜਨਗਣਨਾ ਬਾਰੇ ਰਾਜ ਪੱਧਰੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣਗੇ। ਬਾਅਦ ਵਿੱਚ ਉਹ ਹਵਾਈ ਜਹਾਜ਼ ਰਾਹੀਂ ਰਾਸ਼ਟਰੀ ਰਾਜਧਾਨੀ ਪਰਤਣਗੇ। ਟੀਪੀਸੀਸੀ ਪ੍ਰਧਾਨ ਬੀ. ਮਹੇਸ਼ ਕੁਮਾਰ ਗੌੜ ਅਨੁਸਾਰ ਜਾਤੀ ਸਰਵੇਖਣ ਸਬੰਧੀ ਸਬੰਧਤ ਧਿਰਾਂ ਤੋਂ ਸੁਝਾਅ ਲੈਣ ਲਈ ਸੂਬਾ ਇਕਾਈ ਮੀਟਿੰਗ ਦਾ ਆਯੋਜਨ ਕਰੇਗੀ। ਰਾਜ ਸਰਕਾਰ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੁਆਰਾ ਕੀਤੇ ਵਾਅਦੇ ਅਨੁਸਾਰ ਇੱਕ ਵਿਆਪਕ ਸਮਾਜਿਕ, ਵਿਦਿਅਕ, ਆਰਥਿਕ, ਰੁਜ਼ਗਾਰ, ਰਾਜਨੀਤਿਕ ਅਤੇ ਜਾਤੀ ਸਰਵੇਖਣ ਕਰਵਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ। ਸਰਵੇਖਣ ਬੁੱਧਵਾਰ ਨੂੰ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੜਾਕੇ ਦੀ ਠੰਡ ਲਈ ਰਹੋ ਤਿਆਰ, 6 ਦਿਨਾਂ ਤੱਕ ਮੀਂਹ ਦਾ ਅਲਰਟ
NEXT STORY