ਨਵੀਂ ਦਿੱਲੀ- ਬੀਤੇ ਕੁੱਝ ਦਿਨਾਂ ਤੋਂ ਬਿਹਾਰ 'ਚ ਵੋਟਾਂ ਤੇ SIR ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮਾ ਮਚਿਆ ਹੋਇਆ ਹੈ। ਇਸ ਦੌਰਾਨ ਚੋਣ ਕਮਿਸ਼ਨ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ। ਇਸ ਮਾਮਲੇ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬਿਹਾਰ ਦੇ ਕੁਝ ਅਜਿਹੇ ਲੋਕਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੇ ਨਾਂ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ.ਆਈ.ਆਰ.) ਦੌਰਾਨ ਕਥਿਤ ਤੌਰ ’ਤੇ ਵੋਟਰ ਸੂਚੀ ਵਿਚੋਂ ਇਸ ਆਧਾਰ ’ਤੇ ਹਟਾ ਦਿੱਤੇ ਗਏ ਸਨ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਉਮਰਕੈਦ ਤੇ 10 ਲੱਖ ਜੁਰਮਾਨਾ ! ਹੋਰ ਸਖ਼ਤ ਹੋਣਗੇ ਧਰਮ ਪਰਿਵਰਤਨ ਸਬੰਧੀ ਕਾਨੂੰਨ
ਰਾਹੁਲ ਨੇ ਇਸ ਮੁਲਾਕਾਤ ਦੀ ਵੀਡੀਓ ‘ਐਕਸ’ ’ਤੇ ਸਾਂਝੀ ਕਰਦਿਆਂ ਪੋਸਟ ਕੀਤਾ ਕਿ ਜ਼ਿੰਦਗੀ ਵਿਚ ਬਹੁਤ ਦਿਲਚਸਪ ਤਜਰਬੇ ਹੋਏ ਹਨ ਪਰ ਕਦੇ ‘ਮਰੇ ਹੋਏ ਲੋਕਾਂ’ ਨਾਲ ਚਾਹ ਪੀਣ ਦਾ ਮੌਕਾ ਨਹੀਂ ਮਿਲਿਆ ਸੀ। ਇਸ ਵਿਲੱਖਣ ਤਜਰਬੇ ਲਈ ਚੋਣ ਕਮਿਸ਼ਨ ਦਾ ਧੰਨਵਾਦ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਜਾਣਕਾਰੀ ਨਹੀਂ ਦੇਣਾ ਚਾਹੁੰਦਾ ਹੈ ਕਿਉਂਕਿ ਜੇਕਰ ਉਹ ਜਾਣਕਾਰੀ ਦੇ ਦੇਵੇਗਾ ਤਾਂ ਉਸ ਦੀ ਸਾਰੀ ‘ਗੇਮ’ ਓਵਰ ਹੋ ਜਾਵੇਗੀ।
जीवन में बहुत दिलचस्प अनुभव हुए हैं,
लेकिन कभी 'मृत लोगों' के साथ चाय पीने का मौका नहीं मिला था।
इस अनोखे अनुभव के लिए, धन्यवाद चुनाव आयोग! pic.twitter.com/Rh9izqIFsD
— Rahul Gandhi (@RahulGandhi) August 13, 2025
ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਅਲਰਟ ! 2 ਦਿਨ ਬੰਦ ਰਹਿਣਗੇ ਸਾਰੇ ਸਕੂਲ, ਦਫ਼ਤਰਾਂ 'ਚ ਵੀ Work From Home ਦੇ ਆਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਹੁਣ ਜੰਮੂ-ਕਸ਼ਮੀਰ 'ਚ ਫੱਟ ਗਿਆ ਬੱਦਲ, ਕਈ ਮੌਤਾਂ ਦਾ ਖਦਸ਼ਾ
NEXT STORY