ਚਾਈਬਾਸਾ, (ਭਾਸ਼ਾ)- ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਬੁੱਧਵਾਰ ਝਾਰਖੰਡ ਦੇ ਚਾਈਬਾਸਾ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ 2018 ’ਚ ਇਕ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਮਾਣਹਾਨੀ ਵਾਲੀ ਟਿੱਪਣੀ ਨਾਲ ਸਬੰਧਤ ਇਕ ਮਾਮਲੇ ’ਚ ਜ਼ਮਾਨਤ ਦੇ ਦਿੱਤੀ। ਰਾਹੁਲ ਸਵੇਰੇ ਲਗਭਗ 10:55 ਵਜੇ ਅਦਾਲਤ ’ਚ ਪੇਸ਼ ਹੋਏ।
ਰਾਹੁਲ ਗਾਂਧੀ ਨੇ 2 ਜੂਨ ਨੂੰ ਝਾਰਖੰਡ ਹਾਈ ਕੋਰਟ ’ਚ ਵਿਸ਼ੇਸ਼ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ’ਚ ਉਨ੍ਹਾਂ ਨੂੰ 26 ਜੂਨ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਰਾਹੁਲ ਵਿਰੁੱਧ ਮਾਣਹਾਨੀ ਦਾ ਮਾਮਲਾ ਪ੍ਰਤਾਪ ਕੁਮਾਰ ਨਾਂ ਦੇ ਇਕ ਵਿਅਕਤੀ ਨੇ ਦਾਇਰ ਕੀਤਾ ਹੈ, ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ 2018 ’ਚ ਚਾਈਬਾਸਾ ’ਚ ਆਯੋਜਿਤ ਇਕ ਰੈਲੀ ਦੌਰਾਨ ਸ਼ਾਹ ਵਿਰੁੱਧ ਮਾਣਹਾਨੀ ਵਾਲੇ ਬਿਆਨ ਦਿੱਤੇ ਸਨ।
ਦਿੱਲੀ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 22 ਵਿਦੇਸ਼ੀ ਗ੍ਰਿਫਤਾਰ
NEXT STORY