ਜੈਪੁਰ, (ਭਾਸ਼ਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ 25 ਹੋਰ ਸੰਸਦ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੀ ਵੀਡੀਓ ਜਾਰੀ ਕਰਨ ਵਾਲੇ ਇਕ ਵਿਅਕਤੀ ਨੂੰ ਵੀਰਵਾਰ ਨੂੰ ਰਾਜਸਥਾਨ ਦੇ ਕੋਟਾ ’ਚ ਪੁਲਸ ਨੇ ਹਿਰਾਸਤ ’ਚ ਲੈ ਲਿਆ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਕੋਟਾ ਦੀ ਪੁਲਸ ਸੁਪਰਡੈਂਟ ਤੇਜਸਵਿਨੀ ਗੌਤਮ ਨੇ ਦੱਸਿਆ ਕਿ ਮੁਲਜ਼ਮ ਨੂੰ ਬੋਰਖੇੜਾ ਥਾਣੇ ’ਚ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਜੇ ਤੱਕ ਕਿਸੇ ਵੀ ਸੰਗਠਨ ਨਾਲ ਉਸ ਦੇ ਸਬੰਧਾਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਉਦਯੋਗ ਨਗਰ ਪੁਲਸ ਥਾਣੇ ’ਚ ਉਸ ਦੇ ਖ਼ਿਲਾਫ਼ ਚਾਰ ਅਪਰਾਧਿਕ ਮਾਮਲੇ ਦਰਜ ਹਨ। ਸਬੰਧਤ ਧਾਰਾਵਾਂ ਹੇਠ ਉਚਿਤ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ।’’
ਓਧਰ, ਕਾਂਗਰਸ ਨੇ ਰਾਜਸਥਾਨ ’ਚ ਇਕ ਵਿਅਕਤੀ ਵੱਲੋਂ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਸਬੰਧੀ ਵੀਡੀਓ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਦਾਅਵਾ ਕੀਤਾ ਕਿ ਇਹ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਹਿੰਸਾ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਕਿਹਾ ਕਿ ਪਹਿਲਾਂ ਵੀ ਨਾਥੂਰਾਮ ਗੋਡਸੇ ਤਿਆਰ ਕੀਤਾ ਗਿਆ ਸੀ ਅਤੇ ਅੱਜ ਫਿਰ ਇਕ ਹੋਰ ਗੋਡਸੇ ਨੂੰ ਤਿਆਰ ਕੀਤਾ ਜਾ ਰਿਹਾ ਹੈ।
ਆਸਾਮ ਦੇ ਸੋਮਿਆਂ ’ਤੇ ਸੂਬੇ ਦੇ ਲੋਕਾਂ ਦਾ ਅਧਿਕਾਰ, ਬੰਗਲਾਦੇਸ਼ੀ ਘੁਸਪੈਠੀਆਂ ਦਾ ਨਹੀਂ : ਨਿਤਿਨ ਨਬੀਨ
NEXT STORY