ਨਵੀਂ ਦਿੱਲੀ : ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਭਰ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਰਾਹੁਲ ਗਾਂਧੀ ਨੇ ਕਾਂਗਰਸ ਵਰਕਰਾਂ ਅਤੇ ਸ਼ੁਭਚਿੰਤਕਾਂ ਨੂੰ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਆਪਣਾ ਜਨਮ ਦਿਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ 'ਚ ਪੈਦਾ ਹੋਏ ਹਾਲਾਤ ਤੋਂ ਅਸੀਂ ਚਿੰਤਤ ਹਾਂ ਅਤੇ ਕਰੋੜਾਂ ਨੌਜਵਾਨਾਂ ਦਾ ਮਨ ਦੁਖੀ ਹੈ। ਇਸ ਪੱਤਰ ਨੂੰ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਜੈਰਾਮ ਰਮੇਸ਼ ਨੇ ਟਵਿਟਰ 'ਤੇ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ : ਅਫ਼ਗਾਨਿਸਤਾਨ ਦੇ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ PM ਮੋਦੀ ਨੇ ਕੀਤੀ ਨਿੰਦਾ, ਜਾਣੋ ਕੀ ਕਿਹਾ?
ਪੱਤਰ 'ਚ ਰਾਹੁਲ ਗਾਂਧੀ ਨੇ ਕਿਹਾ, "ਮੈਂ ਦੇਸ਼ ਦੇ ਕਾਂਗਰਸ ਵਰਕਰਾਂ ਅਤੇ ਆਪਣੇ ਦੇ ਸ਼ੁਭਚਿੰਤਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੱਲ੍ਹ (ਐਤਵਾਰ) ਮੇਰੇ ਜਨਮ ਦਿਨ ਮੌਕੇ ਕਿਸੇ ਵੀ ਤਰ੍ਹਾਂ ਦਾ ਜਸ਼ਨ ਨਾ ਮਨਾਉਣ। ਦੇਸ਼ 'ਚ ਪੈਜਾ ਹੋਈਆਂ ਪ੍ਰਸਥਿਤੀਆਂ ਤਂ ਅਸੀਂ ਸਾਰੇ ਚਿੰਤਿਤ ਹਾਂ ਅਤੇ ਕਰੋੜਾਂ ਨੌਜਵਾਨਾਂ ਦਾ ਮਨ ਦੁੱਖ ਹੈ। ਅਸੀਂ ਇਨ੍ਹਾਂ ਨੌਜਵਾਨਾਂ ਤੇ ਕਰੋੜਾਂ ਪਰਿਵਾਰਾਂ ਦੇ ਦਰਦ ਨੂੰ ਸਾਂਝਾ ਕਰੀਏ ਤੇ ਉਨ੍ਹਾਂ ਦੇ ਨਾਲ ਖੜ੍ਹੇ ਹੋਈਏ। ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਦਿੱਲੀ 'ਚ ਹੋਇਆ ਸੀ।
ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਸਾਬਕਾ ਵਿਧਾਇਕ ਰਿਮਾਂਡ ’ਤੇ, ਉਥੇ 'ਅਗਨੀਪਥ' ਨੇ ਖੜ੍ਹਾ ਕੀਤਾ ਬਵਾਲ, ਪੜ੍ਹੋ TOP 10
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅਫ਼ਗਾਨਿਸਤਾਨ ਦੇ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ PM ਮੋਦੀ ਨੇ ਕੀਤੀ ਨਿੰਦਾ, ਜਾਣੋ ਕੀ ਕਿਹਾ?
NEXT STORY