ਨਵੀਂ ਦਿੱਲੀ— ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ 19 ਜੂਨ ਨੂੰ 48 ਸਾਲ ਦੇ ਹੋ ਗਏ ਹਨ। ਖਾਸ ਗੱਲ ਇਹ ਹੈ ਕਿ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਹੈ। ਉਨ੍ਹਾਂ ਨੂੰ ਲੋਕ ਸਵੇਰ ਤੋਂ ਹੀ ਵਧਾਈਆਂ ਦੇ ਰਹੇ ਹਨ। ਲਲੀ 'ਚ ਪਾਰਟੀ ਹੈੱਡਕੁਆਟਰ 'ਤੇ ਕਾਂਗਰਸ ਸਮਰਥਕਾਂ ਨੇ ਜਸ਼ਨ ਵੀ ਮਨਾਇਆ। ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਵੇਰੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ। 19 ਜੂਨ, 1970 ਨੂੰ ਜਨਮੇ ਰਾਹੁਲ ਗਾਂਧੀ ਨੇ 2004'ਚ ਸਰਗਰਮ ਸਿਆਸਤ 'ਚ ਕਦਮ ਰੱਖਿਆ। ਹੁਣ ਉਹ ਪਾਰਟੀ ਦੇ ਪ੍ਰਧਾਨ ਹਨ ਅਤੇ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਨੇ ਆਪਣੀ ਸਿਆਸਤ ਨੂੰ ਪੂਰੀ ਤਰ੍ਹਾਂ ਬਦਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਪੀ. ਐੱਮ. ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ। ਮੈਂ ਉਨ੍ਹਾਂ ਨੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਇੱਛਾ ਕਰਦਾ ਹਾਂ। ਤੁਹਾਨੂੰ ਦੱਸ ਦੇਈਏ ਕਿ ਦਸੰਬਰ 2017 'ਚ ਰਾਹੁਲ ਗਾਂਧੀ ਦੀ ਮਾਂ ਸੋਨੀਆ ਗਾਂਧੀ ਨੇ ਪਾਰਟੀ ਦੀ ਕਮਾਨ ਸੌਂਪੀ। ਸੋਨੀਆ 19 ਸਾਲ ਤੱਕ ਪਾਰਟੀ ਦੀ ਪ੍ਰਧਾਨ ਰਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਇਕ ਦੂਜੇ 'ਤੇ ਕਾਫੀ ਹਮਲੇ ਕੀਤੇ। ਦੋਵੇਂ ਹੀ ਨੇਤਾ ਹੁਣ 2019 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਵੀ ਜੁੱਟ ਗਏ ਹਨ।
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਦੀ ਨਵੀਂ ਭੂਮਿਕਾ 'ਚ ਰਾਹੁਲ ਗਾਂਧੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਸਰਗਰਮ ਹੋਏ ਹਨ। ਉਹ ਲਗਾਤਾਰ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਰਹੇ ਹਨ। ਇਕ ਦਿਨ ਪਹਿਲਾਂ ਵੀ ਉਨ੍ਹਾਂ ਨੇ ਦਿੱਲੀ 'ਚ ਧਰਨਾ ਸਿਆਸਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਸੀ।
HC ਦੀ ਅਰਵਿੰਦ ਕੇਜਰੀਵਾਲ ਨੂੰ ਫਟਕਾਰ, ਤੁਸੀਂ ਕਿਸੇ ਦੇ ਦਫਤਰ 'ਚ ਕਿਵੇਂ ਦੇ ਸਕਦੇ ਹੋ ਧਰਨਾ
NEXT STORY