ਨਵੀਂ ਦਿੱਲੀ- ਟੀ-20 ਵਰਲਡ ਕੱਪ ’ਚ ਭਾਰਤ ਦੀ ਲਗਾਤਾਰ ਹੋਈ 2 ਵਾਰ ਹਾਰ ਤੋਂ ਬਾਅਦ ਹੰਗਾਮਾ ਮਚਿਆ ਹੋਇਆ ਹੈ। ਕੈਪਟਨ ਵਿਰਾਟ ਕੋਹਲੀ ਨੂੰ ਸੋਸ਼ਲ ਮੀਡੀਆ ’ਤੇ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ, ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹੇ ’ਚ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਰਾਟ ਕੋਹਲੀ ਦਾ ਸਮਰਥਨ ਕੀਤਾ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ,‘‘ਵਿਰਾਟ ਕੋਹਲੀ ਨੂੰ ਅਪੀਲ ਹੈ ਕਿ ਇਹ ਸਾਰੇ ਲੋਕ (ਟਰੋਲਰਜ਼) ਨਫ਼ਰਤ ਨਾਲ ਭਰੇ ਹੋਏ ਹਨ, ਜਿਨ੍ਹਾਂ ਨੂੰ ਕੋਈ ਪਿਆਰ ਨਹੀਂ ਹੁੰਦਾ ਹੈ। ਇਨ੍ਹਾਂ ਨੂੰ ਮੁਆਫ਼ ਕਰ ਦਿਓ। ਤੁਸੀਂ ਟੀਮ ਨੂੰ ਬਚਾਓ।’’
ਦੱਸਣਯੋਗ ਹੈ ਕਿ ਪਾਕਿਸਤਾਨ ਅਤੇ ਨਿਊਜ਼ੀਲੈਂਡ ਤੋਂ ਹਾਰ ਦੇ ਬਾਅਦ ਕੈਪਟਨ ਵਿਰਾਟ ਕੋਹਲੀ ਹਰ ਕਿਸੇ ਦੇ ਨਿਸ਼ਾਨੇ ’ਤੇ ਹਨ। ਬੁਰੀ ਕਪਤਾਨੀ, ਟੀਮ ਦੇ ਬੁਰੇ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਨੂੰ ਕਾਫ਼ੀ ਕੁਝ ਕਿਹਾ ਜਾ ਰਿਹਾ ਹੈ ਪਰ ਇਸ ਤੋਂ ਵੀ ਬੁਰਾ ਇਹ ਹੈ ਕਿ ਵਿਰਾਟ ਦੀ 10 ਮਹੀਨੇ ਦੀ ਧੀ ਨੂੰ ਲੈ ਕੇ ਇਤਰਾਜ਼ਯੋਗ ਗੱਲਾਂ ਕਹੀਆਂ ਗਈਆਂ ਹਨ। ਇਸ ਮਸਲੇ ’ਤੇ ਦਿੱਲੀ ਮਹਿਲਾ ਕਮਿਸ਼ਨ ਨੇ ਵੀ ਸਖ਼ਤ ਰੁਖ ਅਪਣਾਇਆ ਹੈ। ਮਹਿਲਾ ਕਮਿਸ਼ਨ ਨੇ ਦਿੱਲੀ ਪੁਲਸ ਤੋਂ ਇਸ ਮਾਮਲੇ ’ਚ ਐੱਫ.ਆਈ.ਆਰ. ਦਰਜ ਕਰਨ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਵਿਰਾਟ ਕੋਹਲੀ ਦੀ ਧੀ ਨੂੰ ਮਿਲੀ ਜਬਰ-ਜ਼ਿਨਾਹ ਦੀ ਧਮਕੀ ਮਗਰੋਂ ਐਕਸ਼ਨ 'ਚ ਦਿੱਲੀ ਮਹਿਲਾ ਕਮਿਸ਼ਨ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹਥਿਆਰਬੰਦ ਫੋਰਸ ਲਈ 8 ਹਜ਼ਾਰ ਕਰੋੜ ਰੁਪਏ ਦੇ ਰੱਖਿਆ ਖਰੀਦ ਪ੍ਰਸਤਾਵਾਂ ਨੂੰ ਮਨਜ਼ੂਰੀ
NEXT STORY