ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਆਫ਼ਤ, ਡਿੱਗਦੀ ਅਰਥ ਵਿਵਸਥਾ ਅਤੇ ਚੀਨ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਮੋਦੀ ਸਰਕਾਰ 'ਤੇ ਹਮਲਾਵਰ ਹਨ। ਹੁਣ ਹਾਲ ਹੀ 'ਚ ਹੋਏ ਪ੍ਰਧਾਨ ਮੰਤਰੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਨੂੰ ਲੈ ਕੇ ਰਾਹੁਲ ਨੇ ਉਨ੍ਹਾਂ 'ਤੇ ਹਮਲਾ ਬੋਲਿਆ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਚੀਨ ਨੇ ਭਾਰਤ ਦੀ 1200 ਵਰਗ ਕਿਲੋਮੀਟਰ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ ਪਰ ਪ੍ਰਧਾਨ ਮੰਤਰੀ ਮੋਦੀ ਇਸ 'ਤੇ ਇਕ ਸ਼ਬਦ ਵੀ ਬੋਲਣਾ ਨਹੀਂ ਚਾਹੁੰਦੇ, ਜਿਸ ਨਾਲ ਦੇਸ਼ ਦਾ ਧਿਆਨ ਇਸ 'ਤੇ ਜਾਵੇ।
ਰਾਹੁਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ,''ਪ੍ਰਧਾਨ ਮੰਤਰੀ ਚੀਨ ਦਾ ਨਾਂ ਨਹੀਂ ਲੈ ਰਹੇ ਹਨ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਦੇਸ਼ ਦੇ ਲੋਕਾਂ ਦਾ ਧਿਆਨ ਇਸ 'ਤੇ ਜਾਵੇ ਕਿ ਚੀਨ ਨੇ ਸਾਡੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਚੀਨ ਨੇ ਸਾਡੀ 1200 ਵਰਗ ਕਿਲੋਮੀਟਰ ਜ਼ਮੀਨ 'ਤੇ ਕਬਜ਼ਾ ਕੀਤਾ ਹੈ। ਪੀ.ਐੱਮ. ਕੋਲ ਭਾਰਤ ਮਾਤਾ ਦੀ ਜ਼ਮੀਨ 'ਤੇ ਕਹਿਣ ਲਈ ਇਕ ਵੀ ਸ਼ਬਦ ਕਿਉਂ ਨਹੀਂ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੀ.ਐੱਮ. ਦੇ ਸੰਬੋਧਨ ਤੋਂ ਪਹਿਲਾਂ ਰਾਹੁਲ ਨੇ ਹਮਲਾ ਬੋਲਦੇ ਹੋਏ ਦਾਅਵਾ ਕੀਤਾ ਸੀ,''ਮੈਂ ਪ੍ਰਧਾਨ ਮੰਤਰੀ ਤੋਂ ਸੁਣਨਾ ਚਾਹਾਂਗਾ ਕਿ ਚੀਨ ਭਾਰਤੀ ਖੇਤਰ ਨੂੰ ਕਦੋਂ ਛੱਡੇਗਾ ਪਰ ਮੈਂ ਤੁਹਾਨੂੰ ਇਸ ਗੱਲ ਦੀ ਗਾਰੰਟੀ ਦਿੰਦਾ ਹਾਂ ਕਿ ਪ੍ਰਧਾਨ ਮੰਤਰੀ 'ਚ ਇਹ ਦੱਸਣ ਦੀ ਹਿੰਮਤ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਚੀਨ ਬਾਰੇ ਇਕ ਸ਼ਬਦ ਨਹੀਂ ਬੋਲਣਗੇ।''
ਭਾਰਤੀ ਹਵਾਈ ਫੌਜ ਦੀ ਪਹਿਲੀ ਅਧਿਕਾਰੀ ਬੀਬੀ ਦਾ ਦਿਹਾਂਤ
NEXT STORY