ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ 'ਚ ਲਗਾਤਾਰ ਦੂਜਾ ਕਾਂਸੀ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਤੁਹਾਨੂੰ ਸਾਰਿਆਂ ਨੂੰ ਕਾਂਸੀ ਦਾ ਤਮਗਾ ਜਿੱਤਦੇ ਦੇਖ ਕੇ ਮਾਣ ਹੈ ਅਤੇ ਸ਼੍ਰੀਜੇਸ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉੱਤਮਤਾ ਲਈ ਤੁਹਾਡੀ ਨਿਰੰਤਰ ਵਚਨਬੱਧਤਾ ਨੇ ਸਾਨੂੰ ਪ੍ਰੇਰਿਤ ਕੀਤਾ ਹੈ।''
ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤਿਆ। ਭਾਰਤ ਨੇ 50 ਸਾਲਾਂ ਬਾਅਦ ਲਗਾਤਾਰ ਦੂਜੀ ਵਾਰ ਓਲੰਪਿਕ ਵਿਚ ਤਮਗਾ ਜਿੱਤਿਆ ਹੈ। ਇਸ ਨਾਲ ਓਲੰਪਿਕ 'ਚ ਅੱਠ ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਦਾ ਇਹ 13ਵਾਂ ਤਮਗਾ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 30ਵੇਂ ਅਤੇ 33ਵੇਂ ਮਿੰਟ ਵਿਚ ਗੋਲ ਕੀਤੇ।
ਉਥੇ ਹੀ ਸਪੇਨ ਲਈ ਮਾਰਕ ਮਿਰਾਲੇਸ ਨੇ 18ਵੇਂ ਮਿੰਟ ਵਿਚ ਗੋਲ ਕੀਤਾ। ਇਸ ਜਿੱਤ ਦੇ ਨਾਲ ਹੀ ਤਜਰਬੇਕਾਰ ਭਾਰਤੀ ਹਾਕੀ ਗੋਲਕੀਪਰ ਪੀ.ਆਰ. ਸ਼੍ਰੀਜੇਸ਼ ਨੇ ਅੰਤਰਰਾਸ਼ਟਰੀ ਹਾਕੀ ਨੂੰ ਅਲਵਿਦਾ ਕਹਿ ਦਿੱਤਾ।
ਮੈਟਰੋ ਸਟੇਸ਼ਨ ਦੇ ਪਲੇਟਫਾਰਮ ਤੋਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY