ਨਵੀਂ ਦਿੱਲੀ- ਕੋਰੋਨਾ ਵਾਇਰਸ ਮਹਾਮਾਰੀ ਅਤੇ ਅਰਥ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕੁਝ ਮਹੀਨੇ ਪਹਿਲਾਂ ਸਰਕਾਰ ਨੂੰ ਸਾਵਧਾਨ ਕਰਨ ਵਾਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਜੋ ਤੂਫਾਨ ਹਾਲੇ ਦਿੱਸ ਰਿਹਾ ਹੈ, ਉਸ ਤੋਂ ਕਿਤੇ ਵੱਡਾ ਤੂਫਾਨ ਅੱਗੇ ਆਉਣ ਵਾਲਾ ਹੈ। ਪਾਰਟੀ ਦੀ ਬਿਹਾਰ ਇਕਾਈ ਦੇ ਸੀਨੀਅਰ ਨੇਤਾਵਾਂ ਅਤੇ ਪ੍ਰਦੇਸ਼, ਜ਼ਿਲ੍ਹਾ ਤੇ ਬਲਾਕ ਪੱਧਰ ਦੇ ਅਹੁਦਾ ਅਧਿਕਾਰੀਆਂ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਵੀ ਨਿਸ਼ਾਨਾ ਸਾਧਿਆ। ਸੂਤਰਾਂ ਅਨੁਸਾਰ, ਇਸ ਬੈਠਕ 'ਚ ਰਾਹੁਲ ਗਾਂਧੀ ਨੇ ਕਿਹਾ ਕਿ ਬਿਹਾਰ 'ਚ ਸਾਰੇ ਸਹਿਯੋਗੀ ਦਲਾਂ ਨਾਲ ਮਿਲ ਕੇ ਲੜਨਾ ਹੈ ਅਤੇ ਭਾਜਪਾ-ਜਨਤਾ ਦਲ (ਯੂ) ਗਠਜੋੜ ਨੂੰ ਹਰਾਉਣਾ ਹੈ।
ਕਾਂਗਰਸ ਨੇਤਾ ਨੇ ਕਿਹਾ ਕਿ ਮੈਂ ਫਰਵਰੀ 'ਚ ਕੋਰੋਨਾ ਬਾਰੇ ਸਾਵਧਾਨ ਕੀਤਾ ਸੀ ਕਿ ਤੂਫਾਨ ਆਉਣ ਵਾਲਾ ਹੈ। ਮੈਂ ਇੱਥੇ ਦੋਹਰਾਉਣਾ ਚਾਹੁੰਦਾ ਹਾਂ ਕਿ ਮੈਂ ਖੁਸ਼ੀ ਨਾਲ ਨਹੀਂ ਬੋਲਿਆ ਸੀ। ਜਦੋਂ ਮੈਂ ਬੋਲਦਾ ਸੀ ਤਾਂ ਦੁੱਖ ਹੁੰਦਾ ਸੀ। ਉਸ ਸਮੇਂ ਮੈਨੂੰ ਦਿੱਸ ਰਿਹਾ ਸੀ ਕਿ ਹਿੰਦੁਸਤਾਨ 'ਚ ਕੀ ਹੋਣ ਵਾਲਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ 'ਚ ਇਸ ਤੋਂ ਵੀ ਵੱਡਾ ਤੂਫਾਨ ਆਉਣ ਵਾਲਾ ਹੈ। ਲੱਦਾਖ 'ਚ ਚੀਨੀ ਫੌਜ ਦੀ ਘੁਸਪੈਠ ਦੇ ਮੁੱਦੇ ਨੂੰ ਲੈ ਕੇ ਵੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਫੌਜ ਨਾਲ ਖੜ੍ਹੇ ਨਹੀਂ ਹੋਏ ਅਤੇ ਚੀਨੀ ਘੁਸਪੈਠ ਤੋਂ ਹੀ ਇਨਕਾਰ ਕਰ ਦਿੱਤਾ। ਕਾਂਗਰਸ ਨੇਤਾ ਨੇ ਬਿਹਾਰ 'ਚ ਕੋਰੋਨਾ ਅਤੇ ਹੜ੍ਹ ਦੀ ਸਥਿਤੀ ਨੂੰ ਲੈ ਕੇ ਨਿਤੀਸ਼ ਕੁਮਾਰ 'ਤੇ ਨਿਸ਼ਾਨਾ ਸਾਧਿਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਮੁੱਦਿਆਂ 'ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਨਿਤੀਸ਼ ਦੀ ਚੁੱਪੀ ਇਹ ਸਾਬਤ ਕਰਦੀ ਹੈ ਕਿ ਮੁੱਖ ਮੰਤਰੀ ਦੇ ਤੌਰ 'ਤੇ ਉਹ ਅਸਫ਼ਲ ਰਹੇ ਹਨ।
ਹਿਮਾਚਲ : ਬਿਜਲੀ ਡਿੱਗਣ ਨਾਲ ਪਿਤਾ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ
NEXT STORY