ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਭਵਿੱਖਬਾਣੀ ਹੋ ਰਹੀ ਹੈ ਅਤੇ ਇਸ ਨੂੰ ਦੇਖਦੇ ਹੋਏ ਸਮੇਂ ਰਹਿੰਦੇ ਬੱਚਿਆਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਪੂਰੇ ਉਪਾਅ ਕਰਨ ਦੀ ਸਖ਼ਤ ਜ਼ਰੂਰਤ ਹੈ। ਰਾਹੁਲ ਨੇ ਮੰਗਲਵਾਰ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਹਾਮਾਰੀ ਤੋਂ ਬੱਚੇ ਸੁਰੱਖਿਅਤ ਰਹਿਣ, ਇਸ ਲਈ ਮੋਦੀ ਸਰਕਾਰ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ ਤਾਂ ਕਿ ਸਮੇਂ 'ਤੇ ਇਲਾਜ ਦੀ ਪੂਰੀ ਵਿਵਸਥਾ ਕੀਤੀ ਜਾ ਸਕੇ।
ਉਨ੍ਹਾਂ ਨੇ ਟਵੀਟ ਕੀਤਾ,''ਬੱਚਿਆਂ ਨੂੰ ਆਉਣ ਵਾਲੇ ਸਮੇਂ 'ਚ ਕੋਰੋਨਾ ਤੋਂ ਸੁਰੱਖਿਅਤ ਰੱਖਣ ਦੇ ਉਪਾਅ ਕਰਨ ਦੀ ਜ਼ਰੂਰਤ ਹੋਵੇਗੀ। ਸਥਿਤੀ ਨਾਲ ਨਜਿੱਠਣ ਲਈ ਬਾਲ ਮੈਡੀਕਲ ਸੇਵਾਵਾਂ ਅਤੇ ਟੀਕਾਕਰਨ-ਇਲਾਜ ਨਾਲ ਸੰਬੰਧੀ ਉਪਾਅ ਪਹਿਲਾਂ ਤੋਂ ਹੀ ਹੋਣੇ ਚਾਹੀਦੇ ਹਨ। ਭਾਰਤ ਦੇ ਭਵਿੱਖ ਲਈ ਜ਼ਰੂਰੀ ਹੈ ਕਿ ਮੌਜੂਦਾ ਮੋਦੀ 'ਵਿਵਸਥਾ' ਨੂੰ ਸਹੀ ਕਰਨ ਲਈ ਉਸ ਨੂੰ ਨੀਂਦ ਤੋਂ ਜਗਾਇਆ ਜਾਵੇ।''
ਦੁਖਦਾਇਕ ! ਜੌੜੇ ਭਰਾਵਾਂ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਕੋਰੋਨਾ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ
NEXT STORY